ਚੰਡੀਗੜ੍ਹ, 19 ਦਸੰਬਰ।
ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੂੰ ਪੰਜਾਬ ਵਿੱਚ ਪਾਰਟੀ ਇੰਚਾਰਜ ਬਣਾਇਆ ਹੈ। ਹਾਈਕਮਾਨ ਨੇ ਇਹ ਵੱਡਾ ਫੈਸਲਾ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਅਤੇ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਵਿੱਚ ਪਾਰਟੀ ਦੀ ਹੋਈ ਸ਼ਰਮਨਾਕ ਹਾਰ ਤੋਂ ਬਾਅਦ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿੱਚ ਪਾਰਟੀ ਦੇ ਉੱਪ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।