ਸਾਡੇ ਨਾਲ ਸ਼ਾਮਲ

Follow us

22.1 C
Chandigarh
Thursday, February 12, 2026
More
    Home Breaking News ਲੱਤਾਂ ਦੇ ਟੁਕੜ...

    ਲੱਤਾਂ ਦੇ ਟੁਕੜੇ-ਟੁਕੜੇ ਕਰਕੇ ਕੀਤਾ ਕਤਲ

    murder

    ਮ੍ਰਿਤਕ ਰਹਿੰਦਾ ਸੀ ਸਹੁਰੇ ਘਰ

    ਅੰਮ੍ਰਿਤਸਰ। ਮਾਝੇ ਦੇ ਅੰਮ੍ਰਿਤਸਰ ‘ਚ ਇੱਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਿੰਡ ਵਰਪਾਲ ਵਿੱਚ ਬਲਕਾਰ ਸਿੰਘ ਨਾਮੀ ਸ਼ਖ਼ਸ ਦਾ ਕਤਲ ਬੜੀ ਹੀ ਬੇਰਹਿਮੀ ਨਾਲ ਕੀਤਾ ਗਿਆ। ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਕਿ ਮ੍ਰਿਤਕ ਦੀਆਂ ਲੱਤਾਂ ਟੁਕੜੇ-ਟੁਕੜੇ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਬਲਕਾਰ ਸਿੰਘ ਆਪਣੇ ਸਹੁਰੇ ਘਰ ਹੀ ਰਹਿੰਦਾ ਸੀ। ਯਾਦ ਰਹੇ ਕੁੱਝ ਦਿਨ ਪਹਿਲਾਂ ਫਤਹਿਗੜ੍ਹ ਚੂੜੀਆਂ ਨੇੜਲੇ ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਅਕਾਲੀ ਲੀਡਰ ਸੀ ਜਿਸ ਕਰਕੇ ਅਕਾਲੀ ਦਲ ਇਸ ਨੂੰ ਸਿਆਸੀ ਰੰਜਿਸ਼ ਤਹਿਤ ਹੋਈ ਵਾਰਦਾਤ ਕਹਿ ਰਿਹਾ ਹੈ। Murder

    ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿੱਚ ਦਲਿਤ ਨੌਜਵਾਨ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਇਸ ਖਿਲਾਫ ਲੋਕ ਸੜਕਾਂ ‘ਤੇ ਆ ਗਏ ਤੇ ਸਰਕਾਰ ਬੁਰੀ ਤਰ੍ਹਾਂ ਘਿਰ ਗਈ। ਪੰਜਾਬ ਵਿੱਚ ਰੋਜ਼ਾਨਾ ਵਾਪਰ ਰਹੀਆਂ ਹਿੰਸਕ ਘਟਨਾਵਾਂ ਕਰਕੇ ਕੈਪਟਨ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ।

    ਅਕਾਲੀ ਦਲ ਦੇ ਲੀਡਰਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਮੇਂ ਵਾਲਾ ਮਾਹੌਲ ਬਣ ਗਿਆ ਹੈ। ਸ਼ਰੇਆਮ ਕਤਲ ਹੋ ਰਹੇ ਹਨ। ਗੈਂਗਸਟਰ ਧਮਕੀਆਂ ਦੇ ਰਹਿ ਹਨ। ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ ਕਿਉਂਕਿ ਇਹ ਸਭ ਕਾਂਗਰਸੀ ਲੀਡਰਾਂ ਦੀ ਸ਼ਹਿ ‘ਤੇ ਹੋ ਰਿਹਾ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here