ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home ਇੱਕ ਨਜ਼ਰ ਟਾਂਡਾ ‘...

    ਟਾਂਡਾ ‘ਚ ਬੱਚੀ ਨਾਲ ਦੁਰਾਚਾਰ ਕਰਨ ਤੋਂ ਬਾਅਦ ਕੀਤਾ ਕਤਲ

    Tanda

    ਅੱਧ ਸੜੀ ਹਾਲਤ ‘ਚ ਮਿਲੀ ਬੱਚੀ ਦੀ ਲਾਸ਼

    ਟਾਂਡਾ। ਦੇਸ਼ ਅੰਦਰ ਬੱਚੀਆਂ ਨਾਲ ਹੋ ਵਾਪਰ ਰਹੀਆਂ ਲਗਾਤਾਰ ਦੁਰਾਚਾਰ ਦੀਆਂ ਘਟਨਾਵਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਇੱਕ ਹੋਰ ਦਰਦਨਾਕ ਘਟਨਾ ਸਾਹਮਣੇ ਆਈ ਹੈ ਟਾਂਡਾ ਦੇ ਪਿੰਡ ਜਲਾਲਪੁਰ ‘ਚ ਇੱਕ 6 ਸਾਲਾਂ ਦੀ ਮਾਸੂਮ ਬੱਚੀ ਨਾਲ ਦੁਰਾਚਾਰ ਕਰਨ ਤੋਂ ਬਾਅਦ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਤਰ੍ਹਾਂ ਇੱਕ ਹੋਰ ਬੱਚੀ ਦੀ ਜਾਨ ਚਲੀ ਗਈ।

    ਇਸ ਦਰਦਨਾਕ ਤੇ ਖੌਫ਼ਨਾਕ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ ਕਿ ਉਕਤ ਬੱਚੀ ਨਾਲ ਦੁਰਾਚਾਰ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਉਸ ਦਾ ਦਾਦਾ ਹੈ। ਟਾਂਡਾ ਪੁਲਿਸ ਨੇ ਮੁਲਜ਼ਮ ਨੌਜਵਾਨ ਤੇ ਉਸਦੇ ਦਾਦੇ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਸੁਰਪ੍ਰੀਤ ਸਿੰਘ ਪੁੱਤਰ ਦਿਲਵਿੰਦਰ ਸਿੰਘ ਤੇ ਉਸਦੇ ਦੇ ਦਾਦੇ ਸੁਰਜੀਤ ਸਿੰਘ ਪੁੱਤਰ ਕਾਕਾ ਸਿੰਘ ਖਿਲਾਫ਼ ਕਤਲ, ਸਮੂਹਿਕ ਦੁਰਾਚਾਰ ਆਦਿ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦਰਦਨਾਕ ਘਾਟਨਾ ਤੋਂ ਬਾਅਦ ਮਾਸੂਮ ਬੱਚੀ ਦੇ ਪਰਿਵਾਰ ਦੇ ਨਾਲ-ਨਾਲ ਇਲਾਕੇ ਦੇ ਲੋਕਾਂ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.