ਗੋਲੀਆਂ ਮਾਰ ਕੇ ਪਤੀ-ਪਤਨੀ ਦਾ ਕੀਤਾ ਕਤਲ

Murder, Husband Wife, Shotgun

ਮ੍ਰਿਤਕ ਔਰਤ ਸੀ ਗਰਭਵਤੀ

ਜ਼ੀਰਾ, ਸੱਚ ਕਹੂੰ ਨਿਊਜ਼

ਜੀਰਾ ਬਲਾਕ ਦੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਰਾਜਪ੍ਰੀਤ ਸਿੰਘ ਪੁੱਤਰ ਮੱਲ ਸਿੰਘ ਤੇ ਉਸ ਦੀ ਪਤਨੀ ਰਮਨਦੀਪ ਕੌਰ ਬੀਤੀ ਰਾਤ ਆਪਣੇ ਘਰ ਵਿੱਚ ਸਨ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਿਨ੍ਹਾਂ ਦੀਆਂ ਲਾਸ਼ਾਂ ਘਰ ਵਿੱਚ ਵੱਖ-ਵੱਖ ਥਾਵਾਂ ‘ਤੇ ਪਈਆਂ ਮਿਲੀਆਂ।

ਇਸ ਘਟਨਾ ਬਾਰੇ ਪਿੰਡ ਵਾਸੀਆਂ ਨੂੰ ਉਦੋਂ ਪਤਾ ਲੱਗਾ ਜਦ ਉਨ੍ਹਾਂ ਦੇ ਘਰ ਕੰਮ ਕਰਨ ਵਾਲੀ ਔਰਤ ਘਰ ਆਈ ਤਾਂ ਉਸ ਨੇ ਦੇਖਿਆ ਕਿ ਰਸੋਈ ਵਿਚ ਰਮਨਦੀਪ ਕੌਰ ਦੀ ਲਾਸ਼ ਅਤੇ ਡਿਊੜੀ ਵਿਚ ਰਾਜਪ੍ਰੀਤ ਸਿੰਘ ਦੀ ਲਾਸ਼ ਪਈ ਸੀ ਜਿਨ੍ਹਾਂ ਨੂੰ ਦੇਖ਼ ਕੇ ਉਸ ਨੇ ਪਿੰਡ ਵਾਸੀਆਂ ਨੂੰ ਇਕੱਠਾ ਕੀਤਾ।

ਘਟਨਾ ਦਾ ਪਤਾ ਲੱਗਣ ਤੇ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ, ਨਰਿੰਦਰ ਸਿੰਘ ਧਾਲੀਵਾਲ ਡੀਐੱਸਪੀ ਜ਼ੀਰਾ, ਇੰਸਪੈਕਟਰ ਅਵਤਾਰ ਸਿੰਘ ਐਸਐਚਓ ਮੌਕੇ ‘ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਹ ਵੀ ਪਤਾ ਲੱਗਾ ਹੈ ਕਿ ਕਤਲ ਕਰਨ ਵਾਲੇ ਵਿਅਕਤੀ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ। ਜ਼ਿਕਰਯੋਗ ਹੈ ਕਿ ਉਕਤ ਜੋੜੇ ਦੇ ਵਿਆਹ ਹੋਏ ਨੂੰ ਲਗਭਗ 15 ਵਰ੍ਹੇ ਹੋ ਗਏੇ ਸਨ ਪਰ ਉਨ੍ਹਾਂ ਦੇ ਘਰ ਕੋਈ ਔਲਾਦ ਨਹੀਂ ਸੀ ਅਤੇ ਹੁਣ ਰਮਨਦੀਪ ਕੌਰ ਗਰਭਵਤੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।