ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਚੁੱਕੇ ਸਵਾਲ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (BJP Ashwani Sharma) ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ’ਚ ਰੋਜ਼ਾਨਾ ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਪਰ ਭਗਵੰਤ ਮਾਨ ਹੋਰਨਾਂ ਸੂਬਿਆਂ ਦੇ ਦੌਰੇ ’ਤੇ ਘੁੰਮ ਰਹੇ ਹਨ ਲੋਕ ਵੋਟਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਹੁੰਦਿਆਂ ਦੇਖਣ ਦੀ ਉਡੀਕ ’ਚ ਨੇ ਪਰ ਇਸ ’ਤੇ ਸਰਕਾਰ ਕੁੱਝ ਵੀ ਬੋਲ ਨਹੀਂ ਰਹੀ ਸ੍ਰੀ ਸ਼ਰਮਾ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ’ਚ ਅਪਰਾਧ ਤੇ ਨਸ਼ਿਆਂ ’ਤੇ ਨਕੇਲ ਪਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਨੂੰ ਸ਼ਾਇਦ ਪੰਜਾਬ ’ਚ ਰੋਜ਼ਾਨਾ ਵਧ ਰਿਹਾ ਅਪਰਾਧਿਕ ਗ੍ਰਾਫ ਨਜ਼ਰ ਨਹੀਂ ਆ ਰਿਹਾ ਕਿਉਂਕਿ ਮੁੱਖ ਮੰਤਰੀ ਪੰਜਾਬ ਨੂੰ ਰੱਬ ਆਸਰੇ ਛੱਡ ਦੂਜੇ ਰਾਜਾਂ ’ਚ ਚੋਣ ਪ੍ਰਚਾਰ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੰਗਲ ਰਾਜ ਬਣਦਾ ਜਾ ਰਿਹਾ ਹੈ ਦਿਨ-ਦਿਹਾੜੇ ਹੱਤਿਆਵਾਂ, ਜਬਰਜਨਾਹ, ਡਕੈਤੀਆਂ, ਲੁੱਟ ਦੀਆਂ ਵਾਰਦਾਤਾਂ, ਧਮਕੀਆਂ ਆਮ ਗੱਲ ਹੋ ਗਈ ਹੈ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਦਿਲਾਂ ’ਚ ਖੌਫ਼ ਪੈਦਾ ਕਰ ਦਿੱਤਾ ਹੈ, ਜਦੋਂਕਿ ਮੁੱਖ ਮੰਤਰੀ ਪੰਜਾਬ ਜਿੰਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਉਹ ਚੁੱਪਚਾਪ ਤਮਾਸ਼ਾ ਦੇਖ ਰਹੇ ਹਨ ਸੂਬੇ ’ਚ ਹਰ ਰੋਜ਼ ਗੋਲੀਆਂ ਚੱਲ ਰਹੀਆਂ ਹਨ ਆਪ ਆਗੂ ਖੁਦ ਟ੍ਰਾਂਸਪੋਰਟ ਮਾਫੀਆ ’ਤੇ ਕਬਜ਼ਾ ਕਰਨ ’ਚ ਲੱਗੇ ਹੋਏ ਹਨ ਇਸ ਮੌਕੇ ਜਦੋਂ ਪੱਤਰਕਾਰਾਂ ਨੇ ਅਸ਼ਵਨੀ ਸ਼ਰਮਾ ਨੂੰ ਨਿੱਤ ਵਧ ਰਹੀਆਂ ਤੇਲ ਕੀਮਤਾਂ ਦੇ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਲੱਗੀ ਹੋਣ ਕਰਕੇ ਤੇਲ ਕੀਮਤਾਂ ’ਚ ਵਾਧਾ ਹੋ ਰਿਹਾ ਹੈ ਇਸ ਮੌਕੇ ਮੁੱਖ ਸਕੱਤਰ ਜੀਵਨ ਗੁਪਤਾ, ਦਿਆਲ ਸੋਢੀ, ਸੁਨੀਲ ਸਿੰਗਲਾ,ਰਾਜ ਨੰਬਰਦਾਰ, ਵਿਨੋਦ ਬਿੰਟਾ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ