ਕਤਲ ਕਰਕੇ ਫਰਾਰ ਹੋਏ ਸ਼ੂਟਰ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅਂਮ੍ਰਿਤਸਰ ’ਚ ਦਿਨ-ਦਿਹਾੜੇ ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਠਿਆਲਾ ਪਿੰਡ ਵਿੱਚ ਸਵਿਫਟ ਕਾਰ ਵਿੱਚ (Gangster Murder ) ਆਏ ਗੋਪੀ ਘਨਸ਼ਿਆਮਪੁਰੀਆ ਗੈਂਗ ਦੇ 4 ਨਕਾਬਪੋਸ਼ ਸ਼ੂਟਰਾਂ ਨੇ ਕਰੀਬ 20 ਤੋਂ ਵੱਧ ਗੋਲੀਆਂ ਚਲਾਈਆਂ। ਸ਼ੂਟਰਾਂ ਨੇ ਉਸ ਨੂੰ ਘਰ ਦੇ ਨੇੜੇ ਦੁਕਾਨ ਦੇ ਬਾਹਰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਕਤਲ ਕਰਨ ਤੋਂ ਬਾਅਦ ਸ਼ੂਟਰ ਫਰਾਰ ਹੋ ਗਏ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਖੇਡ ਰਹੇ ਨੌਜਵਾਨ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ
ਇਸ ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ,. ਜਿਸ ਦੇ ਨਕਾਬਪੋਸ਼ ਬਦਮਾਸ਼ ਦੁਕਾਨ ਦੇ ਬਾਹਰ ਪਹੁੰਚ ਗਏ। ਉਨ੍ਹਾਂ ਨੂੰ ਦੇਖ ਕੇ ਗੈਂਗਸ਼ਟਰ ਜਰਨੈਲ ਸਿੰਘ ਅੰਦਰੋਂ ਭੱਜਣ ਲੱਗ ਪੈਂਦਾ ਹੈ, ਉਦੋਂ ਹੀ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਉਸ ‘ਤੇ ਇਕ ਤੋਂ ਬਾਅਦ ਇਕ 20 ਰਾਉਂਡ ਫਾਇਰ ਕੀਤੇ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਸਤਿੰਦਰ ਸਿੰਘ, ਐਸ.ਐਸ.ਪੀ ਨੇ ਦੱਸਿਆ ਕਿ ਕਾਤਲਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਦੀ ਗ੍ਰਿਫਤਾਰੀ ਕਰ ਲਈ ਜਾਵੇਗੀ। ਉਨਾਂ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਸਮੇਤ ਚਾਰ ਐਫਆਈਆਰ ਦਰਜ ਹਨ।