ਪਹਿਰੇ ‘ਤੇ ਖੜ੍ਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਕਤਲ

Murder
ਕਤਲ ਕੀਤੇ ਨੌਜਵਾਨ ਦੇ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਵਿਧਾਇਕ ਬਲਕਾਰ ਸਿੱਧੂ

ਬਠਿੰਡਾ (ਸੁਖਜੀਤ ਮਾਨ)। ਰਾਮਪੁਰਾ ਫੂਲ ਨੇੜਲੇ ਪਿੰਡ ਸਿਧਾਣਾ ਵਿਖੇ ਬੀਤੀ ਰਾਤ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਨੂੰ ਉਸ ਵੇਲੇ ਕਤਲ (Murder) ਕਰ ਦਿੱਤਾ ਜਦੋਂ ਉਸਨੇ ਮੋਟਰ ਸਾਇਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਰਤਕ ਦੀ ਪਹਿਚਾਣ ਪਿੰਡ ਸਿਧਾਣਾ ਵਾਸੀ ਜਸਵੀਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਨਸ਼ਾ ਕਮੇਟੀ ਬਣਾ ਕੇ ਦਿਨ ਰਾਤ ਪਹਿਰੇਦਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਪਿੰਡ ਨੂੰ ਆਉਣ ਜਾਣ ਵਾਲੇ ਰਸਤਿਆਂ ਉੱਪਰ ਨਸ਼ਾ ਕਮੇਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਦੋ ਜਣਿਆਂ ਨੂੰ ਕਮੇਟੀ ਮੈਂਬਰਾਂ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਨਾਕਾ ਤੋੜ ਕੇ ਭੱਜ ਨਿਕਲੇ। (Murder)

ਕਮੇਟੀ ਮੈਂਬਰਾਂ ਨੇ ਇਸਦੀ ਸੂਚਨਾ ਅਗਲੇ ਨਾਕੇ ਤੇ ਖੜ੍ਹੇ ਜਸਵੀਰ ਸਿੰਘ ਨੂੰ ਦਿੱਤੀ ਜਿੱਥੇ ਦੋਵਾਂ ਮੋਟਰ ਸਾਈਕਲ ਸਵਾਰਾਂ  ਨੂੰ ਰੋਕਣ ਦਾ ਯਤਨ ਕੀਤਾ ਪਰ ਉਹਨਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜਸਵੀਰ ਸਿੰਘ ਕਤਲ ਕਰ ਦਿੱਤਾ। ਪਿੰਡ ਵਾਸੀਆਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਵੀ ਮੌਕੇ ਤੇ ਪਹੁੰਚੇ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀ ਕਿਸੇ ਵੀ ਹਾਲਾਤ ਵਿੱਚ ਬਖਸ਼ੇ ਨਹੀਂ ਜਾਣਗੇ।

ਇਹ ਵੀ ਪੜ੍ਹੋ : G-20 Summit : ਭਾਰਤ ਦੀ ਕੂਟਨੀਤਕ ਜਿੱਤ, ਸਾਂਝੇ ਐਲਾਨਨਾਮੇ ’ਤੇ ਬਣੀ ਸਹਿਮਤੀ