ਪਹਿਰੇ ’ਤੇ ਖੜ੍ਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਕਤਲ

Phagwara News

(ਸੁਖਜੀਤ ਮਾਨ) ਬਠਿੰਡਾ। ਰਾਮਪੁਰਾ ਫੂਲ ਨੇੜਲੇ ਪਿੰਡ ਸਿਧਾਣਾ ਵਿਖੇ ਬੀਤੀ ਰਾਤ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਨੂੰ ਉਸ ਵੇਲੇ ਕਤਲ ਕਰ ਦਿੱਤਾ ਜਦੋਂ ਉਸਨੇ ਮੋਟਰ ਸਾਇਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਗਿ੍ਰਫਤਾਰ ਕਰ ਲਿਆ ਹੈ। ਮਿ੍ਰਤਕ ਦੀ ਪਹਿਚਾਣ ਪਿੰਡ ਸਿਧਾਣਾ ਵਾਸੀ ਜਸਵੀਰ ਸਿੰਘ ਵਜੋਂ ਹੋਈ ਹੈ। (Murder)

ਇਸ ਸਬੰਧੀ ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਨਸ਼ਾ ਵਿਰਮੋਧੀ ਕਮੇਟੀ ਬਣਾ ਕੇ ਦਿਨ ਰਾਤ ਪਹਿਰੇਦਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਨਿੱਚਰਵਾਰ ਰਾਤ ਨੂੰ ਪਿੰਡ ਨੂੰ ਆਉਣ ਜਾਣ ਵਾਲੇ ਰਸਤਿਆਂ ਉੱਪਰ ਨਸ਼ਾ ਵਿਰੋਧੀ ਕਮੇਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਜਣਿਆਂ ਨੂੰ ਕਮੇਟੀ ਮੈਂਬਰਾਂ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਨਾਕਾ ਤੋੜ ਕੇ ਭੱਜ ਨਿਕਲੇ। (Murder)

ਇਹ ਵੀ ਪੜ੍ਹੋ : ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਕਮੇਟੀ ਮੈਂਬਰਾਂ ਨੇ ਇਸਦੀ ਸੂਚਨਾ ਅਗਲੇ ਨਾਕੇ ’ਤੇ ਖੜ੍ਹੇ ਜਸਵੀਰ ਸਿੰਘ ਨੂੰ ਦਿੱਤੀ ਜਿੱਥੇ ਦੋਵਾਂ ਮੋਟਰਸਾਈਕਲ ਸਵਾਰਾਂ ਨੂੰ ਰੋਕਣ ਦਾ ਯਤਨ ਕੀਤਾ ਪਰ ਉਹਨਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜਸਵੀਰ ਸਿੰਘ ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਵੀ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀ ਕਿਸੇ ਵੀ ਹਾਲਾਤ ਵਿੱਚ ਬਖਸ਼ੇ ਨਹੀਂ ਜਾਣਗੇ।