ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਪਾਰਕ ’ਚ ਬੈਠੇ ...

    ਪਾਰਕ ’ਚ ਬੈਠੇ ਨਵੇਂ ਵਿਆਹੇ ਜੋੜੇ ਨੂੰ ਗੋਲੀਆਂ ਨਾਲ ਭੁੰਨ੍ਹਿਆ, ਇਲਾਕੇ ’ਚ ਦਹਿਸ਼ਤ

    Murder

    ਹਿਸਾਰ (ਸੱਚ ਕਹੂੰ ਨਿਊਜ਼)। Murder : ਹਿਸਾਰ ਦੇ ਹਾਂਸੀ ਤੋਂ ਇੱਜਤ ਖਾਤਰ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਾਰਕ ’ਚ ਬੈਠੇ ਇੱਕ ਨਵੇਂ ਵਿਆਹੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਜੋੜਾ ਸਵੇਰੇ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ ’ਚ ਬੈਠਾ ਸੀ ਜਦੋਂ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਸਵੇਰੇ ਕਰੀਬ 9.30 ਵਜੇ ਬਾਈਕ ਸਵਾਰ ਬਦਮਾਸ਼ ਆਏ ਅਤੇ ਉਨ੍ਹਾਂ ਨੇ ਆਉਂਦੇ ਸਾਰ ਕੁੜੀ-ਮੁੰਡੇ ’ਤੇ 7 ਰਾਉਂਡ ਫਾਇਰ ਕੀਤੇ।

    ਲੜਕੇ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ। ਇਹ ਵੀ ਦੱਸਿਆ ਜਾ ਰਿਹ ਹੈ ਕਿ ਤੇਜਵੀਰ ਤੇ ਮੀਨਾ ਦਾ ਹਾਲੇ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਤੇਜਵੀਰ ਨੋਇਡਾ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਮੋਟਰਸਾਈਕਲ ’ਤੇ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਇਸ ਕਤਲ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਹੈ। ਘਟਨਾ ਤੋਂ ਬਾਅਦ ਪਾਰਕ ਵਿੱਚ ਆਉਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। (Murder)

    Murder

    ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਧੀਰਜ ਕੁਮਾਰ ਮੌਕੇ ’ਤੇ ਪੁੱਜੇ। ਡੀਐਸਪੀ ਨੇ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ। ਪਾਰਕ ’ਚ ਪਤੀ-ਪਤਨੀ ਦੀਆਂ ਲਾਸ਼ਾਂ ਨੇੜਿਓਂ 7 ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਹੁਣ ਪੁਲਸ ਨੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਇਸ ਮਾਮਲੇ ’ਚ ਕੁਝ ਵੀ ਕਹਿਣ ਤੋਂ ਬਚ ਰਹੀ ਹੈ।

    Also Read : Elante Mall Accident: ਚੰਡੀਗੜ੍ਹ ਦੇ Elante Mall ’ਚ ਦਰਦਨਾਕ ਹਾਦਸਾ, 10 ਸਾਲਾ ਬੱਚੇ ਦੀ ਮੌਤ

    ਪੁਲਿਸ ਨੇ ਦੋਹਰੇ ਕਤਲਕਾਂਡ ਤੋਂ ਬਾਅਦ ਪਾਰਕ ਨੂੰ ਖਾਲੀ ਕਰਵਾ ਲਿਆ ਹੈ ਅਤੇ ਪਾਰਕ ਨੂੰ ਚਾਰੇ ਪਾਸਿਓਂ ਬੰਦ ਕਰ ਦਿੱਤਾ ਹੈ। ਪਾਰਕ ਦੇ ਮੁੱਖ ਗੇਟ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਪੁਲਿਸ ਮੁੰਡੇ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

    LEAVE A REPLY

    Please enter your comment!
    Please enter your name here