Patiala News : ਦੂਖ ਨਿਵਾਰਨ ਗੁਰੂਦੁਆਰਾ ਸਾਹਿਬ ’ਚ ਔਰਤ ਦਾ ਕਤਲ

Patiala News

ਛੱਰ੍ਹੇ ਲੱਗਣ ਨਾਲ ਇੱਕ ਸੇਵਾਦਾਰ ਜਖ਼ਮੀ | Patiala News

ਪਟਿਆਲਾ। ਸ਼ਹਿਰ (Patiala News) ਦੇ ਗੁਰੂਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ’ਚ ਸ਼ਰਾਬ ਪੀ ਰਹੀ ਔਰਤ ਨੂੰ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇੱਕ ਸੇਵਾਦਾਰ ਜਖ਼ਮੀ ਹੋ ਗਿਆ। ਮਿ੍ਰਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਵਜੋਂ ਹੋਈ ਹੈ, ਜੋ ਪਟਿਆਲਾ ਦੀ ਵਸਨੀਕ ਦੱਸੀ ਜਾਂਦੀ ਹੈ, ਜਦਕਿ ਜਖ਼ਮੀ ਦੀ ਪਛਾਣ ਸੇਵਾਦਾਰ ਸਾਗਰ ਮਲਹੋਤਰਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਉਕਤ ਔਰਤ ਦੇਰ ਸ਼ਾਮ ਗੁਰੂਦੁਆਰਾ ਸਾਹਿਬ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਸੀ। ਜਦੋਂ ਸੇਵਾਦਾਰ ਨੇ ਉਸ ਨੂੰ ਰੋਕਿਆ ਤਾਂ ਔਰਤ ਨੇ ਬੋਤਲ ਤੋੜ ਦਿੱਤੀ ਅਤੇ ਉਸ ਦੇ ਹੱਥ ’ਤੇ ਵਾਰ ਕੀਤਾ। ਇਸ ਦੌਰਾਨ ਉਥੋਂ ਲੰਘ ਰਹੇ ਇੱਕ ਹੋਰ ਵਿਅਕਤੀ ਨੇ ਪਿਸਤੌਰ ਕੱਢ ਕੇ ਔਰਤ ’ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਦੌਰਾਨ ਕੋਲ ਖੜ੍ਹਾ ਇੱਕ ਸੇਵਾਦਾਰ ਛਰ੍ਹੇ ਲੱਗਣ ਕਾਰਨ ਜਖ਼ਮੀ ਹੋ ਗਿਆ। ਦੋਵਾਂ ਨੂੰ ਸਰਕਾਰੀ ਰਜਿੰਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਔਰਤ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ, ਜਦਕਿ ਸੇਵਾਦਾਰ ਸਾਗਰ ਦਾ ਇਲਾਜ ਚੱਲ ਰਿਹਾ ਹੈ। (Patiala News)

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਉਪਰਾਲਾ, ਹੁਣ ਪਹੁੰਚੇਗਾ ਟੇਲਾਂ ਤੱਕ ਨਹਿਰੀ ਪਾਣੀ

ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਗੁਰੂਦੁਆਰਾ ਸਾਹਿਬ ਪੁੱਜੀ, ਜਿੱਥੇ ਉਸ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਨੇ ਹਸਪਤਾਲ ’ਚ ਦਾਖਲ ਸੇਵਾਦਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਿਕ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਪੁਲਿਸ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।

LEAVE A REPLY

Please enter your comment!
Please enter your name here