ਸਾਡੇ ਨਾਲ ਸ਼ਾਮਲ

Follow us

9.5 C
Chandigarh
Wednesday, January 21, 2026
More
    Home Breaking News Murder: ਤੇਜ਼ਧ...

    Murder: ਤੇਜ਼ਧਾਰ ਹਥਿਆਰ ਨਾਲ ਔਰਤ ਕਤਲ

    Murder
    Murder: ਤੇਜ਼ਧਾਰ ਹਥਿਆਰ ਨਾਲ ਔਰਤ ਕਤਲ

    ਕਤਲ ਕਰਕੇ ਕਾਤਲ ਮੌਕੇ ਤੋਂ ਫਰਾਰ | Murder

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰ ਕੋਟਕਪੂਰਾ ਦੇ ਪਿੰਡ ਔਲਖ ਵਿਖੇ ਇੱਕ ਔਰਤ ਦਾ ਕਿਰਚ ਨਾਲ ਵਾਰ ਕਰਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। Murder

    ਜਾਣਕਾਰੀ ਦੇ ਮੁਤਾਬਕ 45 ਸਾਲਾ ਔਰਤ ਸੁਖਪ੍ਰੀਤ ਕੌਰ ਪਿੰਡ ਦੇ ਕਿਸੇ ਘਰ ਵਿੱਚ ਕੰਮ ਕਰਨ ਵਾਸਤੇ ਜਾ ਰਹੀ ਸੀ ਤਾਂ ਪਹਿਲਾਂ ਤੋਂ ਹੀ ਤਾਕ ਵਿੱਚ ਬੈਠੇ ਗੋਰਾ ਸਿੰਘ ਨਾਮਕ ਵਿਅਕਤੀ ਨੇ ਕਿਰਚ ਨਾਲ ਉਸ ’ਤੇ ਹਮਲਾ ਕਰ ਦਿੱਤਾ ਅਤੇ ਕਈ ਵਾਰ ਕਰਦੇ ਹੋਏ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਡਖਮੀ ਔਰਤ ਨੂੰ ਪਹਿਲਾਂ ਕੋਟਕਪੂਰਾ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੋਂ ਕਿ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕੀਤਾ ਗਿਆ ਜਿੱਥੇ ਕਿ ਉਸਦੀ ਮੌਤ ਹੋ ਗਈ।

    ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਆਈ ਵੱਡੀ ਖਬ਼ਰ

    ਇਸ ਮਾਮਲੇ ਵਿੱਚ ਗੱਲਬਾਤ ਕਰਦੇ ਹੋਏ ਨਤਕਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਖਪ੍ਰੀਤ ਕੌਰ ਦਾ ਪਤੀ ਪਿਛਲੇ ਕੁਝ ਸਾਲਾਂ ਤੋਂ ਵਿਦੇਸ਼ ਵਿੱਚ ਰਹਿੰਦਾ ਹੈ ਜਦੋਂਕਿ ਉਸਦੀ ਘਰਵਾਲੀ ਅਤੇ ਬੱਚੇ ਪਿੰਡ ਵਿੱਚ ਰਹਿੰਦੇ ਹਨ। ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਮਕੀ ਦਿੱਤੀ ਜਾ ਰਹੀ ਸੀ। ਉਧਰ ਦੂਜੇ ਪਾਸੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। Murder

    LEAVE A REPLY

    Please enter your comment!
    Please enter your name here