ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ

Iraq Law

ਗੁਰਦੇਵ ਸਿੰਘ ਬੁਰਜ ਜਵਾਹਰ ਸਿੰਘ ਵਾਲਾ ਦੇ ਕਾਤਲਾਂ ਨੂੰ ਉਮਰ ਕੈਦ

  • ਜੂਨ 2016 ’ਚ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਕਤਲ

(ਸੱਚ ਕਹੂੰ ਨਿਊਜ਼) ਫਰੀਦਕੋਟ।  ਪੰਜਾਬ ਦੇ ਸ਼ਾਂਤ ਮਹੌਲ ਨੂੰ ਲਾਂਬੂ ਲਾਉਣ ਦੀਆਂ ਕੋਸ਼ਿਸ਼ਾਂ ਦੌਰਾਨ ਪਿੰਡ ਬੁਰਜ਼ ਜਵਾਹਰ ਸਿੰਘ ਵਾਲਾ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕਾਤਲਾਂ (Murder Gurdev Singh) ਨੂੰ ਅੱਜ ਫਰੀਦਕੋਟ ਦੀ ਮਾਣਯੋਗ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕਤਲ ਦੀ ਇਹ ਘਟਨਾ ਸਾਲ 2016 ’ਚ ਵਾਪਰੀ ਸੀ। ਇਸ ਘਟਨਾ ਮੌਕੇ ਗੁਰਦੇਵ ਸਿੰਘ ਆਪਣ ਦੁਕਾਨ ’ਚ ਮੌਜੂਦ ਸੀ, ਜਿੱਥੇ ਹਮਲਾਵਰਾਂ ਨੇ ਉਸ ’ਤੇ ਹਮਲਾ ਕਰਕੇ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਸੀ, ਜੋ ਬਾਅਦ ’ਚ ਦਮ ਤੋੜ ਗਿਆ।

ਹਾਸਿਲ ਹੋਏ ਵੇਰਵਿਆਂ ਮੁਤਾਬਿਕ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਦੌਰਾਨ ਤਿੰਨ ਵਿਅਕਤੀਆਂ ਗੁਰਪ੍ਰੀਤ ਸਿੰਘ ਉਰਫ ਗੋਪੀ (27) ਪੁੱਤਰ ਭਾਗ ਸਿੰਘ, ਅਸ਼ੋਕ ਕੁਮਾਰ (31) ਪੁੱਤਰ ਦੇਸ ਰਾਜ ਵਾਸੀਆਨ ਪਿੰਡ ਕੋਹਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਜਸਵੰਤ ਸਿੰਘ ਉਰਫ ਕਾਲਾ (45) ਪੁੱਤਰ ਗੁਰਵਿੰਦਰ ਸਿੰਘ ਵਾਸੀ ਸੋਹਣੇਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਗਿ੍ਰਫ਼ਤਾਰ ਕੀਤਾ ਸੀ। ਮੁਦੱਈ ਧਿਰ ਦੇ ਵਕੀਲ ਐਡਵੋਕੇਟ ਵਿਨੋਂਦ ਮੋਂਗਾ ਨੇ ਦੱਸਿਆ ਕਿ ਮਾਮਲੇ ਦੀ ਸੁਣਵਾਈ ਦੇ ਚੱਲਦਿਆਂ ਅੱਜ ਮਾਣਯੋਗ ਐਡੀਸ਼ਨਲ ਜੈਸ਼ਨ ਜੱਜ ਜਗਦੀਪ ਸਿੰਘ ਮਾਰੋਕ ਦੀ ਅਦਾਲਤ ਨੇ ਉਪਰੋਕਤ ਤਿੰਨਾਂ ਜਣਿਆਂ ਗੁਰਪ੍ਰੀਤ ਸਿੰਘ ਉਰਫ ਗੋਪੀ, ਅਸ਼ੋਕ ਕੁਮਾਰ ਅਤੇ ਜਸਵੰਤ ਸਿੰਘ ਉਰਫ ਕਾਲਾ ਨੂੰ ਧਾਰਾ 302/34 ਤਹਿਤ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

  • ਜੂਨ 2016 ’ਚ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਕਤਲ

ਦੱਸਣਯੋਗ ਹੈ ਕਿ ਮਿ੍ਰਤਕ ਗੁਰਦੇਵ ਸਿੰਘ ਵਾਸੀ ਬੁਰਜ਼ ਜਵਾਹਰ ਸਿੰਘ ਵਾਲਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਕੋਲ ਦੁਕਾਨ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਕਾਤਲਾਂ ਨੇ ਗੁਰਦੇਵ ਸਿੰਘ ’ਤੇ 13 ਜੂਨ 2016 ਨੂੰ ਉਸਦੀ ਦੁਕਾਨ ’ਚ ਵੜ੍ਹ ਕੇ ਗੋਲੀਆਂ ਨਾਲ ਜਾਨਲੇਵਾ ਹਮਲਾ ਕੀਤਾ ਸੀ। ਗੰਭੀਰ ਰੂਪ ’ਚ ਜ਼ਖਮੀ ਗੁਰਦੇਵ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸਨੇ 17 ਜੂਨ ਦਮ ਤੋੜ ਦਿੱਤਾ ਸੀ। ਇਸ ਸਬੰਧ ’ਚ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਵੱਲੋਂ ਥਾਣਾ ਬਾਜਾਖਾਨਾ ਪੁਲਿਸ ਕੋਲ ਆਪਣੇ ਬਿਆਨ ਦਰਜ਼ ਕਰਵਾਏ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ