ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home ਇੱਕ ਨਜ਼ਰ ਵਿਆਹੁਤਾ ਲੜਕੀ ...

    ਵਿਆਹੁਤਾ ਲੜਕੀ ਦਾ ਕਤਲ, ਪੁਲਿਸ ਕਰ ਰਹੀ ਹੈ ਜਾਂਚ

    ਵਿਆਹੁਤਾ ਲੜਕੀ ਦਾ ਕਤਲ, ਪੁਲਿਸ ਕਰ ਰਹੀ ਹੈ ਜਾਂਚ

    ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ) ਨਜਦੀਕੀ ਪਿੰਡ ਤਲਾਣੀਆਂ ਨੇੜੇ ਖੇਤਾਂ ਵਿੱਚੋਂ ਇੱਕ ਮੋਟਰ ‘ਤੇ ਵਿਆਹੁਤਾ ਲੜਕੀ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਐਸ. ਪੀ. ਜਾਂਚ. ਹਰਪਾਲ ਸਿੰਘ, ਡੀ. ਐਸ. ਪੀ. ਜਾਂਚ ਰਘਬੀਰ ਸਿੰਘ ਅਤੇ ਥਾਣਾ ਫਤਿਹਗੜ੍ਹ ਸਾਹਿਬ ਦੇ ਐਸ. ਐਚ. ਓ. ਇੰਸਪੈਕਟਰ ਜੀ. ਐਸ. ਸਿਕੰਦ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਡਾਗ ਸੁਕਾਈਡ ਅਤੇ ਫਿੰਗਰ ਟੀਮ ਦੀ ਸਹਾਇਤਾ ਨਾਲ ਜਾਂਚ ਸ਼ੁਰੂ ਕੀਤੀ।

    ਪੁਲਿਸ ਨੂੰ ਮੌਕੇ ਤੋਂ ਮ੍ਰਿਤਕ ਦੀ ਲਾਸ਼ ਕੋਲੋਂ ਖੂਨ ਲੱਗੀ ਇੱਕ ਕੁਹਾੜੀ ਵੀ ਬ੍ਰਾਮਦ ਹੋਈ। ਐਸ. ਪੀ. ਜਾਂਚ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਰੰਜ਼ਨਾ 19 ਸਾਲ ਜੋ ਕਿ ਪਿੰਡ ਤਲਾਣੀਆਂ ਦੇ ਨੇੜੇ ਪਿੰਡ ਬਹਾਦਰਗੜ੍ਹ ਦੀ ਰਹਿਣ ਵਾਲੀ ਹੈ, ਦਾ ਵਿਆਹ ਕਰੀਬ ਇੱਕ ਸਾਲ ਪਹਿਲਾਂ ਅਰਵਿੰਦ ਨਾਲ ਹੋਇਆ ਸੀ ਅਤੇ ਲਗਭਗ ਇਹ ਦੋਵੇਂ ਪਤੀ-ਪਤਨੀ ਇੱਕ ਹਫਤੇ ਤੋਂ ਪਿੰਡ ਤਲਾਣੀਆ ਦੇ ਨੇੜੇ ਖੇਤਾਂ ਵਿੱਚ ਇੱਕ ਮੋਟਰ ‘ਤੇ ਬਣੇ ਕਮਰੇ ਵਿੱਚ ਰਹਿੰਦੇ ਸਨ।

    ਐਸ. ਪੀ. ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਰਾਜਵੀਰ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਦੀ ਭੈਣ ਰੰਜ਼ਨਾ ਨੇ ਇੱਕ ਸਾਲ ਪਹਿਲਾਂ ਲਵਮੈਰਿਜ਼ ਕਰਵਾਈ ਸੀ ਅਤੇ ਅੱਜ ਸਵੇਰੇ ਜਦੋਂ ਉਹ ਆਪਣੀ ਭੈਣ ਨੂੰ ਮਿਲਣ ਆਇਆ ਤਾਂ ਉਕਤ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ ਅਤੇ ਕਮਰੇ ਵਿੱਚੋਂ ਬਦਬੂ ਆ ਰਹੀ ਸੀ, ਜਿਸ ਦੀ ਸੂਚਨਾ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਅਤੇ ਉਸਦੇ ਪਰਿਵਾਰ ਨੇ ਫਤਹਿਗੜ੍ਹ ਸਾਹਿਬ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਮੌਰਚਰੀ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here