ਸਾਡੇ ਨਾਲ ਸ਼ਾਮਲ

Follow us

11.7 C
Chandigarh
Sunday, February 8, 2026
More
    Home Breaking News ਸਿੱਧੂ ਮੂਸੇਵਾਲ...

    ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਜੇਲ੍ਹ ’ਚ ਬੰਦ ਦੋ ਗੈਂਗਸ਼ਟਰਾਂ ਦਾ ਕਤਲ

    Sidhu Moosewala Murder Case

    (ਸੱਚ ਕਹੂੰ ਨਿਊਜ਼) ਤਰਨਤਾਰਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ’ਚ ਜੇਲ੍ਹ ’ਚ ਬੰਦ ਦੋ ਦੋਸ਼ੀਆਂ ਦੀ ਮੌਤੇ ਹੋ ਗਈ। ਇਹ ਦੋਵੇਂ ਦੋਸ਼ੀ ਜੇਲ੍ਹ ਵਿੱਚ ਹੋਈ ਗੈਂਗਵਾਰ ਦੌਰਾਨ ਮਾਰੇ ਗਏ। ਜਾਣਕਾਰੀ ਅਨੁਸਾਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿੱਚ ਐਤਵਾਰ ਨੂੰ ਬਦਮਾਸ਼ਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਬਦਮਾਸ਼ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਮਾਰੇ ਗਏ। ਇਕ ਹੋਰ ਬਦਮਾਸ਼ ਕੇਸ਼ਵ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਤਿੰਨਾਂ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।

    Sidhu Moosewala Murder Case

    ਤਰਨਤਾਰਨ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਦੁਪਹਿਰ ਨੂੰ ਜੇਲ੍ਹ ਵਿੱਚੋਂ ਗੰਭੀਰ ਹਾਲਤ ’ਚ ਲਿਆਂਦੇ ਗਏ ਤਿੰਨ ਜ਼ਖ਼ਮੀਆਂ ਵਿੱਚੋਂ ਦੋ ਦੀ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ ਜਦੋਂਕਿ ਤੀਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਗੈਂਗਸਟਰ ਮਨਦੀਪ ਤੂਫਾਨ ਸਟੈਂਡਬਾਏ ਸ਼ੂਟਰ ਵਜੋਂ ਮੌਜੂਦ ਸੀ। ਉਹ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here