ਖਡੂਰ ਸਾਹਿਬ/ਵੋਟ ਪਾਉਣ ਜਾ ਰਹੇ ਨੌਜਵਾਨ ਦਾ ਕਤਲ
ਖਡੂਰ ਸਾਹਿਬ। ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਸਰਲੀ ਕਲਾਂ ਵਿਖੇ ਵੋਟ ਪਾਉਣ ਜਾ ਰਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੰਟੀ ਸਿੰਘ ਪੁੱਤਰ ਚਰਨਜੀਤ ਸਿੰਘ ਘਰ ਤੋਂ ਵੋਟ ਪਾਉਣ ਜਾ ਰਿਹਾ ਸੀ ਕਿ ਘਰ ਦੇ ਬਾਹਰ ਹੀ ਪਿੰਡ ਦੇ ਕੁਝ ਨੌਜਵਾਨਾਂ ਨੇ ਦਾਤਰ ਨਾਲ ਧੌਣ ‘ਤੇ ਹਮਲਾ ਕਰਕੇ ਬੰਟੀ ਸਿੰਘ ਦਾ ਕਤਲ ਕਰ ਦਿੱਤਾ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮੌਕੇ ‘ਤੇ ਪੁੱਜੀ ਸਥਾਨਕ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਬੰਟੀ ਸਿੰਘ ਦੇ ਕਤਲ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।