ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Murder

(ਅਸ਼ੋਕ ਗਰਗ) ਬਠਿੰਡਾ। ਸਥਾਨਕ ਪਟਿਆਲਾ ਫਾਟਕ ਨੇੜੇ ਮੁਲਤਾਨੀਆਂ ਪੁਲ ਕੋਲ ਇੱਕ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਉਕਤ ਜਗ੍ਹਾ ’ਤੇ ਕੁਝ ਨੌਜਵਾਨਾਂ ਦੀ ਆਪਸ ਵਿੱਚ ਤੂੰ-ਤੂੰ ਮੈਂ-ਮੈਂ ਹੋ ਗਈ ਜੋ ਲੜਾਈ ਦਾ ਰੂਪ ਧਾਰਨ ਕਰ ਗਈ ਅਤੇ ਤੇਜ਼ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਸਿਰ ਪਾੜ ਦਿੱਤਾ ਗਿਆ। (Murder)

ਇਹ ਵੀ ਪੜ੍ਹੋ : ਸੋਨਾ ਲੁੱਟਣ ਵਾਲੇ ਗਿਰੋਹ ’ਚ ਸ਼ਾਮਲ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

ਇਸ ਦੀ ਸੂਚਨਾ ਮਿਲਣ ’ਤੇ ਸਮਾਜਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਟੀਮ ਦੇ ਵਲੰਟੀਅਰਾਂ ਨੇ ਮੌਕੇ ’ਤੇ ਪਹੁੰਚ ਕੇ ਜਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਂਮਰਜੰਸੀ ਵਾਰਡ ਵਿਖੇ ਪਹੁੰਚਾ ਦਿੱਤਾ। ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਜਖਮਾਂ ਦੀ ਤਾਬ ਨਾ ਝਲਦਿਆਂ ਨੌਜਵਾਨ ਦਮ ਤੋੜ ਗਿਆ। ਮਿ੍ਰਤਕ ਦੀ ਪਛਾਣ ਸੋਮ ਪੁੱਤਰ ਸੁਰੇਸ਼ ਕੁਮਾਰ ਵਾਸੀ ਸੰਜੇ ਨਗਰ ਵਜੋਂ ਹੋਈ ਹੈ। ਲੜਾਈ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਥਾਣਾ ਕੈਨਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।