Murder: ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ, 10 ਦਿਨ ਬਾਅਦ ਜਾਣਾ ਸੀ ਇਟਲੀ

Crime News

 ਪੁੱਤ ਨੂੰ ਬਚਾਉਂਦਿਆਂ ਪਿਤਾ ਵੀ ਹੋਇਆ ਜਖ਼ਮੀ | Murder

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਨੇੜਲੇ ਪਿੰਡ ਨਵਾਂ ਬਾਰਨ ਵਿਖੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਧਰ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾਂ ਵਿਕਰਮਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਆਪਣੇ ਪਰਿਵਾਰ ਨਾਲ ਨਾਨਕੇ ਘਰ ਰਹਿ ਰਿਹਾ ਸੀ। Murder

ਵਿਕਰਮ ਨੇ 10 ਦਿਨ ਬਾਅਦ ਇਟਲੀ ਜਾਣਾ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਬੀਤੇ ਦਿਨੀਂ ਵਿਕਰਮਜੀਤ ਸਿੰਘ ਦਾ ਜਨਮ ਦਿਨ ਸੀ ਅਤੇ ਉਹ ਆਪਣੇ ਦੋਸਤਾਂ ਨਾਲ ਕੇਕ ਕੱਟ ਕੇ ਸ਼ਾਮ ਨੂੰ ਘਰ ਪਰਤਿਆ ਸੀ। ਇਸੇ ਦੌਰਾਨ ਹੀ ਪਿੰਡ ਵਿੱਚ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਕਥਿਤ ਦੋਸ਼ ਹੈ ਕਿ ਗੁਆਂਢੀਆਂ ਨੇ ਹੋਰ ਬਾਹਰਲੇ ਵਿਅਕਤੀਆਂ ਨਾਲ ਮਿਲ ਕੇ ਮਾਪਿਆਂ ਦੇ ਇਕਲੌਤੇ ਪੁੱਤ ਦਾ ਸਿਰ ਵਿੱਚ ਗੰਢਾਸੇ ਮਾਰ ਕੇ ਕਤਲ ਕਰ ਦਿੱਤਾ। ਰਾਤ ਨੂੰ ਹੋਏ ਝਗੜੇ ਦੌਰਾਨ ਪੁੱਤ ਨੂੰ ਬਚਾਉਂਦਿਆਂ ਵਿਕਰਮ ਦੇ ਪਿਤਾ ਹਰਜਿੰਦਰ ਸਿੰਘ ਵੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Leopards: ਇਲਾਕਿਆਂ ’ਚ ਚੀਤੇ ਜਾਂ ਤੇਂਦੂਏ ਸਬੰਧੀ ਫੈਲੀ ਅਫਵਾਹਾਂ ਨਿਕਲੀ, ਲੋਕਾਂ ਨੂੰ ਮਿਲੀ ਰਾਹਤ

ਮ੍ਰਿਤਕ ਨੌਜਵਾਨ ਵਿਕਰਮਜੀਤ ਸਿੰਘ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਬਤੌਰ ਨਰਸਿੰਗ ਸਟਾਫ ਕੰਮ ਕਰਦਾ ਸੀ। ਕਰੀਬ ਦੋ ਮਹੀਨੇ ਪਹਿਲਾਂ ਹੀ ਮ੍ਰਿਤਕ ਦੇ ਵੱਡੇ ਭਰਾ ਦੀ ਸ਼ੂਗਰ ਦੀ ਬਿਮਾਰੀ ਕਾਰਨ ਮੌਤ ਹੋਈ ਸੀ। ਵੱਡੇ ਭਰਾ ਦੀ ਮੌਤ ਤੋਂ ਬਾਅਦ ਵਿਕਰਮ ਹੀ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਅਤੇ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here