Murder: ਲੁਧਿਆਣਾ ’ਚ ਮਹਿਲਾ ਦਾ ਬੇਰਹਿਮੀ ਨਾਲ ਕਤਲ, ਲਾਸ਼ ਖੇਤਾਂ ‘ਚੋਂ ਬਰਾਮਦ

murder

ਖੇਤਾਂ ’ਚ ਮਿਲੀ ਔਰਤ ਦੀ ਲਾਸ਼ | Murder

Murder: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਦੇ ਗਿੱਲ ਰੋਡ ’ਤੇ ਰੇਲਵੇ ਲਾਈਨ ਨੇੜੇ ਖੇਤਾਂ ’ਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਵੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਤੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਗਲੇ ’ਤੇ ਕੀਤਾ ਗਿਆ ਹੈ ਤੇਜਧਾਰ ਹਥਿਆਰਾਂ ਨਾਲ ਵਾਰ | Murder

ਮ੍ਰਿਤਕ ਔਰਤ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ ਹੈ। ਜਿਸ ਦੀ ਉਮਰ ਕਰੀਬ 35 ਸਾਲ ਹੈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਔਰਤ ਦੀ ਗਰਦਨ ’ਤੇ ਤੇਜਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ। ਪੁਲਿਸ ਨੇ ਔਰਤ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read This : Murder: ਬੁਰੀ ਖਬਰ, ਨਾਬਾਲਿਗ ਲੜਕੇ ਵੱਲੋਂ ਆਪਣੀ ਮਾਂ ਦਾ ਕਤਲ

ਤਲਾਕਸ਼ੁਦਾ ਹੈ ਮ੍ਰਿਤਕ ਔਰਤ

ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂਅ ਸੰਦੀਪ ਕੌਰ ਹੈ। ਜੋ ਕਿ ਮੁੰਡੀਆ ਇਲਾਕੇ ਦੀ ਰਹਿਣ ਵਾਲੀ ਸੀ। ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਸ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾਂ ਦੀ ਇੱਕ ਬੇਟੀ ਵੀ ਹੈ।

ਪੁਲਿਸ ਨੇ ਦੇਰ ਰਾਤ ਕੀਤੀ ਲਾਸ਼ ਬਰਾਮਦ

ਦੇਰ ਰਾਤ ਥਾਣਾ ਸਦਰ ਦੀ ਪੁਲਿਸ ਮਹਿਲਾ ਦੇ ਘਰ ਪਹੁੰਚੀ। ਜਿਸ ਨੇ ਉਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਹਰਸਵੀਰ ਸਿੰਘ ਨੇ ਕਿਹਾ ਕਿ ਪੁਲਿਸ ਜਲਦੀ ਹੀ ਇਸ ਕਤਲ ਕੇਸ ਨੂੰ ਸੁਲਝਾ ਲਵੇਗੀ। ਇਸ ਮਾਮਲੇ ’ਚ ਫੋਰੈਂਸਿਕ ਮਾਹਿਰਾਂ ਦੀ ਮੱਦਦ ਵੀ ਲਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।