Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ 

Punjab Ration Card News
Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ 

Punjab Ration Card News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਜਿੰਨੇ ਵੀ ਰਾਸ਼ਨ ਕਾਰਡ ਧਾਰਕ ਹਨ। ਉਨਾਂ ਲਈ ਇਹ ਖਬਰ ਅਹਿਮ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ ਈ-ਕੇ.ਵਾਈ.ਸੀ. ਸਰਵੇਖਣ ਚੱਲ ਰਿਹਾ ਹੈ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.06 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪੂਰੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਉਨ੍ਹਾਂ ਨੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਈ-ਵੀਕੇਵਾਈਸੀ ਕਰਵਾਉਣ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰਕਿਰਿਆ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਰਾਸ਼ਨ ਲੈਣ ਤੋਂ ਵਾਂਝਾ ਨਾ ਰਹੇ। ਜਿਕਰਯੋਗ ਹੈ ਕਿ ਪੰਜਾਬ ਭਰ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇਵਾਈਸੀ ਮੁਹੱਈਆ ਕਰਵਾਉਣ ਲਈ ਪਹਿਲਾਂ ਦੀ ਸਮਾਂ ਸੀਮਾ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।