ਪੰਜ ਸਾਲਾਂ ’ਚ ਪੰਜਾਬ ਦੀ ਤਸਵੀਰ ਤੇ ਪੰਜਾਬੀਆਂ ਦੀ ਤਕਦੀਰ ਬਦਲੇਗਾ ਮੇਰਾ ਪੁੱਤ : ਹਰਪਾਲ ਕੌਰ

CM Bhagwant Mann
ਪੰਜ ਸਾਲਾਂ ’ਚ ਪੰਜਾਬ ਦੀ ਤਸਵੀਰ ਤੇ ਪੰਜਾਬੀਆਂ ਦੀ ਤਕਦੀਰ ਬਦਲੇਗਾ ਮੇਰਾ ਪੁੱਤ : ਹਰਪਾਲ ਕੌਰ

ਸ. ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਖੁਸ਼ ਤੇ ਸੰਤੁਸ਼ਟ : ਕੁਦਨੀ

(ਰਾਜ ਸਿੰਗਲਾ) ਲਹਿਰਾਗਾਗਾ। ’ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸੱਤਾ ’ਤੇ ਕਾਬਜ ਰਹੇ ਅਕਾਲੀ, ਭਾਜਪਾ, ਕਾਂਗਰਸ ਦੇ ਵੱਡੇ-ਵੱਡੇ ਆਗੂਆਂ ਨੂੰ ਹਰਾ ਕੇ ਆਮ ਘਰਾਂ ਦੇ ਮੁੰਡਿਆਂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪੰਜਾਬ ਦੇ ਲੋਕਾਂ ਨੇ ਬਹੁਤ ਵਧੀਆ ਫੈਸਲਾ ਕੀਤਾ ਤੇ ਪੰਜਾਬ ਵਾਸੀਆਂ ਦੀ ਇੱਛਾ ਅਨੁਸਾਰ ਪਾਰਟੀ ਤੇ ਚੁਣੇ ਹੋਏ ਵਿਧਾਇਕਾਂ ਵੱਲੋਂ ਸ. ਭਗਵੰਤ ਸਿੰਘ ਮਾਨ (CM Bhagwant Mann) ਨੂੰ ਮੁੱਖ ਮੰਤਰੀ ਬਣਾਉਣਾ ਸਾਡੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਆਪਣੇ ਪੰਜ ਸਾਲਾਂ ਦੇ ਰਾਜ ਦੌਰਾਨ ਮੇਰਾ ਪੁੱਤ ਪੰਜਾਬ ਦੀ ਤਸਵੀਰ ਤੇ ਪੰਜਾਬੀਆਂ ਦੀ ਤਕਦੀਰ ਬਦਲ ਦੇਵੇਗਾ। ਇਸ ਗੱਲ ਦਾ ਮੈਨੂੰ ਪੂਰਾ ਭਰੋਸਾ ਹੈ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਵੱਲੋਂ ਨੇੜਲੇ ਪਿੰਡ ਖੰਡੇਬਾਦ ਵਿਖੇ ਮਹਿਲਾ ਵਿੰਗ ਦੀ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਕੌਰ ਖੰਡੇਬਾਦ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ : ਐਨਡੀਪੀਐੱਸ ਐਕਟ ਦੇ ਤਹਿਤ ਬਰਾਮਦ ਨਸ਼ੇ ਕੀਤੇ ਨਸ਼ਟ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ’ਤੇ ਕਾਬਜ ਰਹੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਵੇਂ ਆਪੋ-ਆਪਣੇ ਰਾਜ ਦੌਰਾਨ ਪੰਜਾਬ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦੇ ਦਮਗਜੇ ਮਾਰਦੇ ਨਹੀਂ ਥੱਕਦੇ ਪਰ ਜਦੋਂ ਪਿੰਡਾਂ ਸ਼ਹਿਰਾਂ ਅੰਦਰ ਜਾ ਕੇ ਜ਼ਮੀਨੀ ਪੱਧਰ ’ਤੇ ਵੇਖਦੇ ਹਾਂ ਤਾਂ ਕਿਧਰੇ ਕੋਈ ਵਿਕਾਸ ਕਾਰਜ ਹੋਇਆ ਨਜ਼ਰ ਨਹੀਂ ਆਉਂਦਾ । ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੇਰਾ ਪੁੱਤ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਪੰਜਾਬ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਪੰਜਾਬ ਦੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ’ਚੋਂ ਟੈਕਸਾਂ ਰਾਹੀਂ ਖਜਾਨੇ ’ਚ ਆਏ ਪੈਸੇ ਨੂੰ ਲੁੱਟਣ ਵਾਲਿਆਂ ਨਾਲ ਕੋਈ ਲਿਹਾਜ ਨਹੀਂ ਕੀਤੀ ਜਾ ਰਹੀ ਉਹ ਫਿਰ ਬੇਗਾਨਾ ਹੋਵੇ ਜਾਂ ਆਪਣਾ। (CM Bhagwant Mann)

ਸਰਕਾਰ ਵੱਲੋਂ ਪੰਜਾਬ ਤੇ ਲੋਕ ਪੱਖੀ ਲਏ ਜਾ ਫੈਸਲਿਆਂ ਤੋਂ ਪੰਜਾਬ ਦਾ ਹਰ ਵਰਗ ਖੁਸ਼

ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਸਰਕਾਰ ਵੱਲੋਂ ਪੰਜਾਬ ਤੇ ਲੋਕ ਪੱਖੀ ਲਏ ਜਾ ਫੈਸਲਿਆਂ ਤੋਂ ਪੰਜਾਬ ਦਾ ਹਰ ਵਰਗ ਖੁਸ਼ ਤੇ ਸੰਤੁਸ਼ਟ ਹੈ ਜਿਸ ਦੀ ਤਾਜਾ ਉਦਾਹਰਣ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਆਪ ਉਮੀਦਵਾਰ ਦੀ ਵੱਡੇ ਬਹੁਮਤ ਨਾਲ ਹੋਈ ਜਿੱਤ ਤੋਂ ਮਿਲ ਜਾਂਦੀ ਹੈ । ਇਸ ਮੌਕੇ ਗੁਰਜੀਤ ਸਿੰਘ ਖੋਖਰ, ਅਮਨਦੀਪ ਕੌਰ ਖੰਡੇਬਾਦ, ਬਿੱਟੂ ਸਿੰਘ , ਬਿੰਦਰ ਸਿੰਘ ਰੋਸਾ, ਚਰਨਜੀਤ ਸਿੰਘ, ਜਸਵੀਰ ਸਿੰਘ, ਦਰਸਨ ਸਿੰਘ ,ਕੁਲਵੰਤ ਸਿੰਘ ,ਕਰਮਜੀਤ ਸਿੰਘ, ਰਵੀ ਸਰਾਓ, ਬੱਬੀ ਬੁੱਟਰ, ਸਮਨ ,ਤਾਰਨ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।