Naam Charcha London: (ਸੱਚ ਕਹੂੰ ਨਿਊਜ਼) ਲੰਦਨ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕਰਕੇ ਖੁਸ਼ੀਆਂ ਮਨਾਈਆਂ ਗਈਆਂ। ਇਸ ਮੌਕੇ ਬੜੇ ਹੀ ਉਤਸ਼ਾਹ ਨਾਲ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਨੇ ਕਵੀਰਾਜਾਂ ਵੱਲੋਂ ਪਵਿੱਤਰ ਅਵਤਾਰ ਮਹੀਨੇ ਸਬੰਧੀ ਕੀਤੀ ਸ਼ਬਦ ਬਾਣੀ ਅਤੇ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨਾਂ ਨੂੰ ਇਕਾਗਰ ਚਿੱਤ ਹੋ ਕੇ ਸਰਵਣ ਕੀਤਾ।


ਇਹ ਵੀ ਪੜ੍ਹੋ: Traffic Police: ਵਾਹਨ ਚਾਲਕ ਸਾਵਧਾਨ! ਜਲਦੀ ਕਰ ਲਵੋ ਇਹ ਕੰਮ ਨਹੀਂ ਤਾਂ…
ਇਸ ਮੌਕੇ 85 ਮੈਂਬਰ ਇੰਗਲੈਂਡ ਕੁਲਦੀਪ ਇੰਸਾਂ ਨੇ ਸਾਧ-ਸੰਗਤ ਨੂੰ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਾ ਕੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਮਾਨਵਤਾ ਭਲਾਈ ਦੇ ਕਾਰਜਾਂ ਸਬੰਧੀ ਸਾਧ-ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ। ਬਲਾਕ ਪ੍ਰੇਮੀ ਸੇਵਕ ਕਰਮਜੀਤ ਇੰਸਾਂ ਨੇ ਸਾਧ-ਸੰਗਤ ਨੂੰ ਵਧ-ਚੜ੍ਹ ਕੇ ਸੇਵਾ, ਸਿਮਰਨ, ਪਰਮਾਰਥ ਅਤੇ ਨਾਮ ਚਰਚਾ ਵਿਚ ਸ਼ਿਰਕਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ 85 ਮੈਂਬਰ ਇੰਗਲੈਂਡ ਮੁਕੇਸ਼ ਇੰਸਾਂ, ਪ੍ਰੇਮੀ ਸੰਮਤੀ ਸੇਵਾਦਾਰ, ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ। Naam Charcha London