ਸਾਡੇ ਨਾਲ ਸ਼ਾਮਲ

Follow us

12.5 C
Chandigarh
Sunday, February 8, 2026
More
    Home Breaking News Abohar News: ...

    Abohar News: ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਨਮਿੱਤ ਹੋਈ ਨਾਮ ਚਰਚਾ

    Abohar-News
    ਅਬੋਹਰ : ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਦੇ ਪਰਿਵਾਰ ਵੱਲੋਂ ਨਾਮ ਚਰਚਾ ਦੀ ਸਮਾਪਤੀ ਤੇ ਜ਼ਰੂਰਤਮੰਦਾਂ ਨੂੰ ਰਾਸ਼ਨ ਦਿੱਤੇ ਜਾਣ ਅਤੇ ਜਿੰਮੇਵਾਰ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕਰਦੇ ਹੋਏ। ਤਸਵੀਰ : ਮੇਵਾ ਸਿੰਘ

    ਪਰਿਵਾਰ ਨੇ 5 ਜ਼ਰੂਰਤਮੰਦਾਂ ਨੂੰ ਦਿੱਤਾ ਘਰੇਲੂ ਰਾਸ਼ਨ, ਸਰੀਰਦਾਨੀ ਪਰਿਵਾਰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ

    Abohar News: ਅਬੋਹਰ, (ਮੇਵਾ ਸਿੰਘ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ (67) ਪੁੱਤਰ ਦੀਵਾਨ ਚੰਦ ਵਾਸੀ ਅਬੋਹਰ ਨਮਿੱਤ ਅੰਤਿਮ ਅਦਰਾਸ ਵਜੋਂ ਬਲਾਕ ਪੱਧਰੀ ਨਾਮ ਚਰਚਾ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਅਬੋਹਰ ਵਿਖੇ ਪਰਿਵਾਰ ਵੱਲੋਂ ਕਰਵਾਈ ਗਈ। ਨਾਮ ਚਰਚਾ ਦੀ ਸਮਾਪਤੀ ਤੇ ਸਰੀਰਦਾਨੀ ਦੇ ਪਰਿਵਾਰ ਵੱਲੋਂ ਜ਼ਰੂਰਤਮੰਦ 5 ਪਰਿਵਾਰਾਂ ਨੁੂੰ ਘਰੇਲੂ ਰਾਸ਼ਨ ਦੀਆਂ ਕਿੱਟਾਂ ਵੀ ਜਿੰਮੇਵਾਰਾਂ ਦੇ ਸਹਿਯੋਗ ਨਾਲ ਤਕਸੀਮ ਕੀਤੀਆਂ ਗਈਆਂ।

    ਇਸ ਤੋਂ ਇਲਾਵਾ ਪੰਜਾਬ ਦੇ ਸੱਚੇ ਨਿਮਰ ਸੇਵਾਦਾਰਾਂ ਨੇ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਦੇ ਪਰਿਵਾਰ ਨੂੰ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸਰੀਰਦਾਨੀ ਨਮਿੱਤ ਅੰਤਿਮ ਅਰਦਾਸ ਵਜੋਂ ਹੋਈ। ਬਲਾਕ ਪੱਧਰੀ ਨਾਮਚਰਚਾ ਦੀ ਸੁਰੂਆਤ ਰਾਮ ਸਰੂਪ ਇੰਸਾਂ ਬਲਾਕ ਪ੍ਰੇਮੀ ਸੇਵਕ ਅਬੋਹਰ ਨੇ ਪਵਿੱਤਰ ਨਾਅਰਾ ਲਾ ਕੇ ਸ਼ੁਰੂ ਕਰਵਾਈ। ਕਵੀਰਾਜਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਕੁੱਲ ਮਾਲਕ ਦੀ ਮਹਿਮਾ ਦਾ ਗੁਣਗਾਨ ਗਾਇਆ ਤੇ ਪਵਿੱਤਰ ਗ੍ਰੰਥ ’ਚੋਂ ਅਨਮੋਲ ਬਚਨ ਵੀ ਪੜ੍ਹਕੇ ਸੁਣਾਏ ਗਏ।

    ਇਹ ਵੀ ਪੜ੍ਹੋ: Road Accident: ਬੇਕਾਬੂ ਟਰੱਕ ਨੇ ਆਟੋ ਅਤੇ ਬਾਈਕ ਨੂੰ ਮਾਰੀ ਟੱਕਰ, ਪੰਜ ਦੀ ਮੌਤ

    ਪਰਿਵਾਰਕ ਮੈਂਬਰਾਂ ਅਨੁਸਾਰ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਸ਼ਬਦ ਦੀ ਅਨੋਮਲ ਦਾਤ ਪ੍ਰਾਪਤ ਕੀਤੀ ਸੀ ਤੇ ਉਨ੍ਹਾਂ ਦਾ ਸਾਰਾ ਪਰਿਵਾਰ ਵੀ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਸੇਵਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਹੈ। Abohar News

    ਇਸ ਮੌਕੇ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ’ਚ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ਵਿਚ ਗੁਰਚਰਨ ਸਿੰਘ ਇੰਸਾਂ ਰਿਟਾ: ਡੀਈਓ, ਕ੍ਰਿਸ਼ਨ ਕੁਮਾਰ ਜੇਈ, ਦੁਲੀ ਚੰਦ ਇੰਸਾਂ, ਸਤੀਸ ਕੁਮਾਰ ਇੰਸਾਂ, ਦਲੀਪ ਕੁਮਾਰ ਇੰਸਾਂ ਤੋਂ ਇਲਾਵਾ ਰਾਮ ਸਰੂਪ ਇੰਸਾਂ ਬਲਾਕ ਪ੍ਰੇਮੀ ਸੇਵਕ, ਰਾਜੂ ਚਰਾਇਆ ਉੱਘੇ ਸਮਾਜ ਸੇਵੀ, ਸ਼ਹਿਰ ਨਿਵਾਸੀ ਤੇ ਮੋਹਤਬਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ, ਐਮਐਸਜੀ ਆਈਟੀ ਵਿੰਗ ਦੇ ਮੈਂਬਰ, ਜੋਨਾਂ ਦੇ ਪ੍ਰੇਮੀ ਸੇਵਕ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਤੇ ਸਮੂਹ ਸਾਧ-ਸੰਗਤ ਤੇ ਸਮੂਹ ਜਿੰਮੇਵਾਰ ਸ਼ਾਮਲ ਸਨ।