ਮੱਧਪ੍ਰਦੇਸ਼ ਦੇ ਸੁਲਤਾਨਪੁਰ ’ਚ Saint Dr. MSG ਦੀ ਧੂਮ

ਮੱਧਪ੍ਰਦੇਸ਼ ਦੇ ਸੁਲਤਾਨਪੁਰ ’ਚ Saint Dr. MSG ਦੀ ਧੂਮ

ਬੁਧਨੀ (ਮੱਧ ਪ੍ਰਦੇਸ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮੱਧ ਪ੍ਰਦੇਸ਼ ਦੇ ਸੁਲਤਾਨਪੁਰ, ਬੁਧਨੀ ਅਤੇ ਓਬੈਦੁੱਲਾਗੰਜ ਬਲਾਕਾਂ ਵਿੱਚ ਨਾਮ ਚਰਚਾਵਾਂ ਦਾ ਆਯੋਜਨ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਪਵਿੱਤਰ ਨਾਅਰੇ ਨਾਲ ਕੀਤੀ ਗਈ। ਇਸ ਉਪਰੰਤ ਕਵੀਸ਼ਰਾਂ ਨੇ ਬਾਣੀ ਰਾਹੀਂ ਗੁਰੂ-ਸ਼ਬਦ ਦਾ ਗਾਇਨ ਕੀਤਾ। ਇਸ ਮੌਕੇ ਹਾਜ਼ਰ ਸਮੂਹ ਸਾਧ-ਸੰਗਤ ਨੇ ਆਪਣੇ ਸਤਿਗੁਰੂ ’ਤੇ ਦਿ੍ਰੜ੍ਹ ਵਿਸ਼ਵਾਸ ਰੱਖਣ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਪ੍ਰਣ ਵੀ ਲਿਆ।

ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਦੀ ਪਾਵਨ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀਆਂ ਕਰੋੜਾਂ ਸਾਧ-ਸੰਗਤ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ, ਗਰੀਬ ਮਰੀਜ਼ਾਂ ਦਾ ਇਲਾਜ ਕਰਵਾਉਣ, ਲੋੜਵੰਦ ਬੇਸਹਾਰਿਆਂ ਲਈ ਮਕਾਨ ਬਣਾਉਣ, ਆਰਥਿਕ ਸਹਾਇਤਾ ਦੇਣ ਦੇ ਕਾਰਜਾਂ ਵਿੱਚ ਸੇਵਾ ਕਰ ਰਹੀਆਂ ਹਨ। ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ, ਆਪਣੇ ਆਲੇ-ਦੁਆਲੇ ਪੰਛੀਆਂ ਲਈ ਭੋਜਨ-ਪਾਣੀ ਦੇ ਸਕੌਰੇ ਰੱਖਣਾ, ਲੋੜਵੰਦ ਮਰੀਜ਼ਾਂ ਦੀ ਮਦਦ ਲਈ ਖੂਨਦਾਨ ਕਰਨ ਸਮੇਤ 142 ਮਾਨਵਤਾ ਭਲਾਈ ਦੇ ਕੰਮ ਲਗਾਤਾਰ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here