ਪਵਿੱਤਰ ਐੱਮ.ਐੱਸ.ਜੀ. ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਬਠਿੰਡਾ ਦੀ ਨਾਮ ਚਰਚਾ ਹੋਈ

ਬਠਿੰਡਾ: ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ-ਸੰਗਤ। ਤਸਵੀਰ : ਸੁਖਨਾਮ

(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਸਰਸਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮ.ਐੱਸ.ਜੀ. ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਬਠਿੰਡਾ ਦੀ ਨਾਮ ਚਰਚਾ (Naamcharcha) ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਮਲੋਟ ਰੋਡ ਵਿਖੇ ਬੜੀ ਧੂਮ-ਧਾਮ ਨਾਲ ਕੀਤੀ ਗਈ। ਕੜਾਕੇ ਦੀ ਠੰਢ ਦੇ ਬਾਵਜੂਦ ਭਾਰੀ ਗਿਣਤੀ ’ਚ ਪਹੁੰਚੀ ਸਾਧ-ਸੰਗਤ ਨੇ ਕਵੀਰਾਜ ਵੀਰਾਂ ਵੱਲੋਂ ਪਵਿੱਤਰ ਐੱਮ.ਐੱਸ.ਜੀ. ਅਵਤਾਰ ਮਹੀਨੇ ਦੇ ਸਬੰਧ ’ਚ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿਚੋਂ ਸੰਤਾਂ ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ।

ਪਵਿੱਤਰ ਐੱਮ.ਐੱਸ.ਜੀ. ਅਵਤਾਰ ਮਹੀਨੇ ਦੀ ਖੁਸ਼ੀ ’ਚ ਨਾਮ ਚਰਚਾ ਘਰ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਹੋਇਆ ਸੀ ਇਸ ਮੌਕੇ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮ.ਐੱਸ.ਜੀ. ਅਵਤਾਰ ਮਹੀਨੇ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਇਲਾਹੀ ਨਾਅਰਾ ਲਗਾ ਕਿ ਵਧਾਈ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ, ਉਨ੍ਹਾਂ ਸਾਧ ਸੰਗਤ ਨੂੰ ਅੱਗੇ ਤੋਂ ਵੀ ਵੱਧ ਚੜ੍ਹ ਕੇ ਇਨ੍ਹਾਂ ਮਾਨਵਤਾ ਭਲਾਈ ਦੇ ਕਾਰਜਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। (Naamcharcha)

ਇਹ ਵੀ ਪੜ੍ਹੋ: PM Kisan Yojana : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਮਿਲ ਸਕਦੀ ਐ ਖੁਸ਼ਖਬਰੀ!

ਬਠਿੰਡਾ: ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ-ਸੰਗਤ ਅਤੇ ਸੰਬੋਧਨ ਕਰਦਾ ਬੁਲਾਰਾ ਤਸਵੀਰ : ਸੁਖਨਾਮ

ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਦੇ ਪਹੁੰਚਣ ’ਤੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਪਵਿੱਤਰ ਨਾਅਰਾ ਲਾ ਕੇ ਧੰਨਵਾਦ ਕੀਤਾ। ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਸਿੰਘ ਇੰਸਾਂ, ਵਿਕਾਸ ਇੰਸਾਂ, ਰਜਿੰਦਰ ਗੋਇਲ ਇੰਸਾਂ, 85 ਮੈਂਬਰ ਭੈਣਾਂ ਅਮਰਜੀਤ ਇੰਸਾਂ, ਜਸਵੰਤ ਇੰਸਾਂ, ਸੁਖਵਿੰਦਰ ਇੰਸਾਂ, ਮੀਨੂੰ ਇੰਸਾਂ ਅਤੇ ਵੱਖ-ਵੱਖ ਇਲਾਕੇ ਦੀਆਂ ਪ੍ਰੇਮੀ ਸੰਮਤੀਆਂ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ ਅਤੇ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।

LEAVE A REPLY

Please enter your comment!
Please enter your name here