ਸਲਾਬਤਪੁਰਾ ਵਿਖੇ ਪਵਿੱਤਰ ਭੰਡਾਰੇ ਦੀ ਨਾਮ ਚਰਚਾ 9 ਨੂੰ, ਨਾਮ ਚਰਚਾ ਲਈ ਸਾਧ-ਸੰਗਤ ’ਚ ਭਾਰੀ ਉਤਸ਼ਾਹ

parmpita ji

ਨਾਮ ਚਰਚਾ ਲਈ ਸਾਧ-ਸੰਗਤ ’ਚ ਭਾਰੀ ਉਤਸ਼ਾਹ

(ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਦੀ ਸਾਧ-ਸੰਗਤ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਭੰਡਾਰਾ ਸ਼ਾਹ ਸਤਿਨਾਮ ਜੀ ਧਾਮ ਰਾਜਗੜ੍ਹ ਸਲਾਬਤਪੁਰਾ (ਜ਼ਿਲ੍ਹਾ ਬਠਿੰਡਾ) ਵਿਖੇ 9 ਜਨਵਰੀ ਦਿਨ ਐਤਵਾਰ ਨੂੰ ਨਾਮ ਚਰਚਾ ਕਰਕੇ ਮਨਾਵੇਗੀ ਨਾਮ ਚਰਚਾ ਲਈ ਸੂਬੇ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ।

ਸਾਧ-ਸੰਗਤ ਦੀ ਸਹੂਲਤ ਲਈ ਤਿਆਰੀਆਂ ਚੱਲ ਰਹੀਆਂ ਹਨ ਇਸ ਦੌਰਾਨ ਕੋਰੋਨਾ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ ਇਸ ਪਵਿੱਤਰ ਮਹੀਨੇ ਦੀ ਖੁਸ਼ੀ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸਾਲ ਨਾਮ ਚਰਚਾ ਕਰਕੇ ਭੰਡਾਰਾ ਮਨਾਉਂਦੀ ਹੈ। ਇਸ ਮੌਕੇ ਜ਼ਰੂਰਤਮੰਦਾਂ ਦੀ ਮੱਦਦ ਸਮੇਤ ਭਲਾਈ ਦੇ ਅਨੇਕਾਂ ਕਾਰਜ ਕੀਤੇ ਜਾਂਦੇ ਹਨ।

ਜ਼ਿਕਰਯੋਗ ਹੈ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ 1919 ਨੂੰ ਅਵਤਾਰ ਧਾਰਨ ਕੀਤਾ ਸੀ ਆਪ ਜੀ ਨੇ 30 ਸਾਲ ਵੱਖ-ਵੱਖ ਸੂਬਿਆਂ ’ਚ ਸਤਿਸੰਗ ਫਰਮਾ ਕੇ 11 ਲੱਖ ਤੋਂ ਵੱਧ ਲੋਕਾਂ ਨੂੰ ਨਾਮ ਸ਼ਬਦ ਦਿੱਤਾ ਅਤੇ ਉਨ੍ਹਾਂ ਨੂੰ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਮੁਕਤ ਕੀਤਾ ਆਪ ਜੀ ਫਰਮਾਉਂਦੇ ਹਨ ਕਿ ਪਰਮਾਤਮਾ ਇੱਕ ਹੈ ਤੇ ਸਾਰੀ ਸਿ੍ਰਸ਼ਟੀ ਉਸ ਦੀ ਸੰਤਾਨ ਹੈ ਸਭ ਨੂੰ ਪ੍ਰੇਮ ਤੇ ਭਾਈਚਾਰੇ ਨਾਲ ਜ਼ਿੰਦਗੀ ਜਿਉਣੀ ਚਾਹੀਦੀ ਹੈ ਕੋਈ ਊਚ-ਨੀਚ, ਵੱਡਾ-ਛੋਟਾ ਨਹੀਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ