ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਨਾਮ ਚਰਚਾ ਹੋਈ

Shah Satnam Ji Speciality Hospital

147 ਮਾਨਵਤਾ ਭਲਾਈ ਕਾਰਜਾਂ ਤਹਿਤ ਡਾਕਟਰ ਤੇ ਸਟਾਫ਼ ਨੇ ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੱਪੜੇ ਵੰਡੇ

(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੇ ਬਲਾਕ ਸ਼ਾਹ ਸਤਿਨਾਮ ਜੀ ਪੁਰਾ ਦੀ ਸਾਧ-ਸੰਗਤ ਅਤੇ ਸ਼ਾਹ ਸਤਿਨਾਮ ਜੀ ਸੁਪਰ ਸਪੈਸ਼ਲਿਟੀ ਹਸਪਤਾਲ (Shah Satnam Ji Speciality Hospital ) ਦੇ ਸਟਾਫ਼ ਵੱਲੋਂ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਨਾਮ ਚਰਚਾ ਕੀਤੀ ਗਈ ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਲਾ ਕੇ ਕੀਤੀ ਗਈ।

ਇਸ ਦੌਰਾਨ ਕਵੀਰਾਜਾਂ ਵੱਲੋਂ ਗ੍ਰੰਥਾਂ ’ਚੋਂ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਭਜਨ ਗਾ ਕੇ ਸੁਣਾਏ ਗਏ ਇਸ ਮੌਕੇ ’ਤੇ ਹਸਪਤਾਲ ਨੂੰ ਸੁੰਦਰ ਬੈਲੂਨ ਤੇ ਲੜੀਆਂ ਨਾਲ ਸਜਾਇਆ ਗਿਆ ਹਸਪਤਾਲ ਦੇ ਸਮੂਹ ਸਟਾਫ਼ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ 147 ਮਾਨਵਤਾ ਭਲਾਈ ਕਾਰਜਾਂ ਤਹਿਤ ਠੰਢ ਤੋਂ ਬਚਾਉਣ ਲਈ ਜ਼ਰੂਰਤਮੰਦ ਬੱਚਿਆਂ ਨੂੰ?ਗਰਮ ਕੱਪੜੇ ਵੰਡੇ ਇਸ ਮੌਕੇ ਸ਼ਾਹ ਸਤਿਨਾਮ ਜੀ ਸੁਪਰ ਸਪੈਸ਼ਲਿਟੀ ਹਸਪਤਾਲ ਤੋਂ ਡਾ. ਗੌਰਵ ਇੰਸਾਂ, ਡਾ. ਪੁਨੀਤ ਇੰਸਾਂ, ਡਾ. ਮੋਨਿਕਾ ਇੰਸਾਂ, ਡਾ. ਅਸ਼ੋਕ ਇੰਸਾਂ, ਸਮੂਹ ਡਾਕਟਰ ਸਟਾਫ਼ ਤੇ ਵੱਡੀ ਗਿਣਤੀ ਸਾਧ-ਸੰਗਤ ਮੌਜ਼ੂਦ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ