ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਨੇਪਾਲ ’ਚ ਐਮਐਸ...

    ਨੇਪਾਲ ’ਚ ਐਮਐਸਜੀ ਦੇ ਨਾਮ ਦਾ ਡੰਕਾ, ਸੰਗਤ ਬੋਲੀ, ਤੇਰੇ ਸੀ, ਤੇਰੇ ਹਾਂ, ਤੇਰੇ ਹੀ ਰਹਾਂਗੇ

    ਮਾਨਵਤਾ ਭਲਾਈ ਕਾਰਜਾਂ ਨੂੰ ਸਾਧ-ਸੰਗਤ ਦੇਵੇਗੀ ਹੋਰ ਰਫ਼ਤਾਰ

    ਕਾਠਮਾਂਡੂ (ਨੇਪਾਲ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਨੇਪਾਲ ਦੇ ਬਲਾਕ ਰੋਤਹਟ, ਲਕਸ਼ਮੀਨਗਰ, ਰਾਏਪੁਰ, ਗੋਲਬਜਾਰ, ਦੀਵਾਨਗੰਜ ’ਚ ਨਾਮ ਚਰਚਾ ਕੀਤੀ ਗਈ। ਨਾਮ ਚਰਚਾ ਦੀ ਸ਼ੁਰੂਆਤ ’ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਗਾ ਕੇ ਕੀਤੀ। ਨਾਮ ਚਰਚਾ ਦੌਰਾਨ ਕਵੀਰਾਜਾਂ ਨੇ ਭਜਨ ਗਾਏ। ਇਸ ਦੌਰਾਨ ਲੋੜਵੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।

    ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਦੋਵੇਂ ਹੱਥ ਖੜੇ ਕਰਕੇ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 142 ਕਾਰਜਾਂ ਨੂੰ ਤੇਜ਼ ਗਤੀ ਨਾਲ ਕਰਨ ਦਾ ਪ੍ਰਣ ਲਿਆ। ਨੇਪਾਲ ਦੇ ਜਿੰਮੇਵਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਮਹੀਨੇ ’ਚ ਵੱਖ-ਵੱਖ ਬਲਾਕਾਂ ’ਚ ਨਾਮ ਚਰਚਾ ਕੀਤੀਆਂ ਜਾ ਰਹੀਆਂ ਹਨ ਤੇ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ। ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਮਹੀਨੇ ’ਚ ਦੇਸ਼-ਵਿਦੇਸ਼ ਦੀ ਸਾਧ-ਸੰਗਤ ਵਧ-ਚੜ੍ਹ ਕੇ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ।

     

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here