ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ
(ਸੱਚ ਕਹੂੰ ਨਿਊਜ਼) ਧਰਮਸ਼ਾਲਾ। ਹਿਮਾਚਲ ਦੀ ਰਾਣੀ ਨਾਲ ਮਸ਼ਹੂਰ ਖੂਬਸੂਰਤ ਹਿਲ ਸਟੇਸ਼ਨਾਂ ’ਚ ਸ਼ੁਮਾਰ ਧਰਮਸ਼ਾਲਾ ਦੀ ਧਰਤੀ 17 ਅਪਰੈਲ ਐਤਵਾਰ ਨੂੰ ਰਾਮ-ਨਾਮ ਦੀ ਖੂਸ਼ਬੋਂ ਨਾਲ ਮਹਿਕੇਗੀ। ਦਰਅਸਲ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਇੱਥੇ ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ ਪੁਲਿਸ ਗਰਾਊਂਡ ’ਚ ਵਿਸ਼ਾਲ ਨਾਮ ਚਰਚਾ ਕਰਕੇ ਪਵਿੱਤਰ ਭੰਡਾਰਾ ਮਨਾਵੇਗੀ। ਨਾਮ ਚਰਚਾ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਸੂਬੇ ਦੇ ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ਸਥਾਨ ’ਤੇ ਪਹੁੰਚਣ ਲਈ ਸ਼ਹਿਰ ’ਚ ਚਾਰੇ ਪਾਸੇ ਨਿਸ਼ਾਨ ਲਾਏ ਜਾਣਗੇ।
ਉਨਾਂ ਦੱਸਿਆ ਕਿ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਸਾਧ-ਸੰਗਤ ’ਚ ਖੁਸ਼ੀ ਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਾਮ ਚਰਚਾ ਸਬੰਧੀ ਸੂਬੇ ਦੀ ਸਾਧ-ਸੰਗਤ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ’ਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਨਾਮ ਚਰਚਾ ਪੰਡਾਲ ਦੀ ਸਜਾਵਟ ਵੀ ਵੇਖਣਯੋਗ ਹੈ।
ਇਸ ਸ਼ੁੱਭ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਸਦਕਾ ਗਰੀਬ, ਲੋੜਵੰਦ ਪਰਿਵਾਰਾਂ ਤੇ ਬੱਚਿਆਂ ਦੀ ਮੱਦਦ ਕਰਕੇ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ। ਹਿਮਾਚਲ ਦੀ ਸਾਧ-ਸੰਗਤ ਦੇ ਜ਼ਿੰਮੇਵਾਰਾਂ ਨੇ ਦੱਸਿਆ ਕਿ ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਦੇ ਆਗਮਨ ਨੂੰ ਵੇਖਦਿਆਂ ਲੰਗਰ-ਭੋਜਨ, ਪੀਣ ਵਾਲੇ ਪਾਣੀ ਤੇ ਟਰੈਫਿਕ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਲਈ ਸੇਵਾਦਾਰ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ।
ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਆਪ ਜੀ ਨੇ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਮਾਨਵਤਾ ਭਲਾਈ ਦੇ ਕਾਰਜਾਂ ’ਤੇ ਚੱਲਣ ਦਾ ਰਸਤਾ ਦੱਸਿਆ। ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਹਜ਼ਾਰਾਂ ਸਤਿਸੰਗ ਕੀਤੇ ਤੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੀ ਰਾਹ ’ਤੇ ਚੱਲਣਾ ਸਿਖਾਇਆ। ਮੌਜ਼ੂਦਾ ਗੱਦੀਨਸ਼ੀਨੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮਾਨਵਤਾ ਭਲਾਈ ਦੇ ਇਸ ਕਾਰਵੇ ਨੂੰ ਗਤੀ ਦਿੰਦਿਆਂ ਕਰੋੜਾਂ ਲੋਕਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਦੇ ਕੇ ਉਨਾਂ ਦਾ ਜੀਵਨ ਖੁਸ਼ਹਾਲ ਕੀਤਾ।
ਅੱਜ ਕਰੋੜਾਂ ਦੀ ਗਿਣਤੀ ’ਚ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲ ਕੇ ਨਸ਼ੇ ਤੇ ਹੋਰ ਬੁਰਾਈਆਂ ਤੋਂ ਤੌਬਾ ਕਰਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੀ ਹੈ। ਪੂਜਨੀਕ ਗੁਰੂ ਜੀ ਨੇ 29 ਅਪਰੈਲ 2007 ਨੂੰ ਰੂਹਾਨੀ ਜਾਮ ਦੀ ਸ਼ੁਰੂਆਤ ਕਰਕੇ ਮਰ ਚੁੱਕੀ ਇਨਸਾਨੀਅਤ ਨੂੰ ਜਿੰਦਾ ਕਰਨ ਦਾ ਬੀੜਾ ਚੁੱਕਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ