ਨਾਭਾ ਲੀਡਰਸਪਿ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ: ਦੇਵ ਮਾਨ
ਮਹਿਲਾਵਾਂ ਨੂੰ ਰੁਪਏ 1000 ਰੁ ਪ੍ਰਤੀ ਮਹੀਨਾ ਦੀ ਗਾਰੰਟੀ ਦੇ ਪ੍ਰਚਾਰ ਲਈ ਸਕੀਮ ਜਾਰੀ
(ਤਰੁਣ ਕੁਮਾਰ ਸ਼ਰਮਾ) ਨਾਭਾ। ਕੇਜਰੀਵਾਲ ਵੱਲੋ ਪਹਿਲੀ ਬਿਜਲੀ ਗਰੰਟੀ ਤਹਿਤ ਪੰਜਾਬ ਦੇ 117 ਹਲਕਿਆਂ ਵਿੱਚੋਂ ਪਹਿਲੇ ਦਸ ਸਥਾਨਾਂ ਉਤੇ ਰਹੇ ਹਲਕਿਆਂ ਦੇ ਇੰਚਾਰਜਾਂ ਦੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਰੱਖੀ ਗਈ।
ਦੱਸਣਯੋਗ ਹੈ ਕਿ ਹਲਕਾ ਨਾਭਾ ਵਿਧਾਨ ਸਭਾ ਬਿਜਲੀ ਗਾਰੰਟੀ ਸਬੰਧੀ ਪਾਰਟੀ ਵੱਲੋਂ ਭਰੇ ਗਾਰੰਟੀ ਕਾਰਡਾ ਦੇ ਮੁੱਦੇ ਉੱਤੇ 9ਵਾਂ ਸਥਾਨ ਹਾਸਲ ਕਰਕੇ ਅਜਿਹੇ ਪਹਿਲੇ ਦਸ ਹਲਕਿਆਂ ਵਿੱਚ ਸ਼ਾਮਿਲ ਸੀ ਜਿਨ੍ਹਾਂ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਣਾ ਸੀ। ਲਿਹਾਜ਼ਾ ਆਮ ਆਦਮੀ ਪਾਰਟੀ ਦੇ ਹਲਕਾ ਨਾਭਾ ਇੰਚਾਰਜ ਦੇਵ ਮਾਨ ਦਾ ਨਾਮ ਉਨ੍ਹਾਂ ਲੋਕਾਂ ਵਿੱਚ ਸਾਮਲ ਰਿਹਾ ਜੋ ਕਿ ਪਾਰਟੀ ਵੱਲੋਂ ਡਿਨਰ ਪਾਰਟੀ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਮਿਲੇ।
ਇਸ ਦੌਰਾਨ ਉਨ੍ਹਾਂ ਨਾਲ ਨਾਭਾ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਟੋਪ 10 ਲੀਡਰਾਂ ਦੇ ਵਫਦ ਨੇ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਸਰਕਾਰ ਨਾਲ ਵਿਸੇਸ ਮੀਟਿੰਗ ਤੋ ਬਾਅਦ ਕੇਜਰੀਵਾਲ ਜੀ ਨਾਲ ਡਿਨਰ ਪਾਰਟੀ ਕੀਤੀ। ਇਸ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਾਭਾ ਦੇਵ ਮਾਨ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪਾਰਟੀ ਨੂੰ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਸਤਿਕਾਰ ਅਤੇ ਪਿਆਰ ਤੋਂ ਕਾਫੀ ਸੰਤੁਸ਼ਟ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ 2022 ਦੀ ਸਿਆਸੀ ਜੰਗ ਨੂੰ ਵਧੇਰੇ ਊਰਜਾ ਅਤੇ ਉਤਸ਼ਾਹ ਨਾਲ ਲੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਿ ਉਹ ਆਮ ਲੋਕਾਂ ਤੋਂ ਲੈ ਕੇ ਵਪਾਰੀ, ਵੱਡੇ ਉਦਯੋਗਪਤੀਆਂ ਤਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਦਿਨ ਰਾਤ ਇਕ ਕਰ ਦੇਣ। ਅਰਵਿੰਦ ਕੇਜਰੀਵਾਲ ਨੇ ਭਰੋਸਾ ਦਿੱਤਾ ਕਿ ਜਿਨ੍ਹਾਂ ਸਹੂਲਤਾਂ ਅਤੇ ਅਧਿਕਾਰਾਂ ਤੋਂ ਪੰਜਾਬੀ ਹੁਣ ਤਕ ਸੱਖਣੇ ਰਹੇ ਹਨ, ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਉੱਤੇ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਕੇਜਰੀਵਾਲ ਜੀ ਨੇ ਪੰਜਾਬ ਦੀ ਹਰ ਮਹਿਲਾ ਨੂੰ ਪ੍ਰਤਿ ਮਹੀਨੇ 1000 ਰੁਪਏ ਦੇਣ ਦੀ ਤੀਜੀ ਗਾਰੰਟੀ ਨੂੰ ਪ੍ਰਚਾਰਿਤ ਕਰਨ ਲਈ ਦੱਬ ਕੇ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਪੂਰੇ ਪੰਜਾਬ ਵਿਚੋਂ ਪਹਿਲੇ 10 ਨੰਬਰਾਂ ਵਿੱਚ ਆਉਣ ਵਾਲੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾ ਤੋ ਇਲਾਵਾ ਪਹਿਲੇ 10 ਵਲੰਟੀਅਰਾ ਨੂੰ ਕੇਜਰੀਵਾਲ ਜੀ ਨਾਲ ਮੁਲਾਕਾਤ ਕਰਨ ਤੇ ਖਾਣਾ ਖਾਣ ਦਾ ਮੋਕਾ ਦੇਣ ਦੀ ਨਵੀਂ ਸਕੀਮ ਵੀ ਲਾਗੂ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ