Sad News: ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਨੂੰ ਸਦਮਾ, ਪਿਤਾ ਦਾ ਦਿਹਾਂਤ

Sad News
ਨਾਭਾ : ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਦਿੰਦੇ ਸਿਆਸੀ ਆਗੂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ।

ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ

(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਲਾਲ ਸਿੰਘ ਦਾ ਦੇਹਾਂਤ ਹੋ ਗਿਆ। ਬਜੁਰਗ ਲਾਲ ਸਿੰਘ ਨੂੰ ਹਾਰਟ ਅਟੈਕ ਆਉਣ ਕਾਰਨ ਪਟਿਆਲਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਨ੍ਹਾਂ ਨੇ ਬੀਤੀ ਰਾਤ ਆਪਣੇ ਆਖਰੀ ਸਾਹ ਲਏ। ਹਲਕਾ ਵਿਧਾਇਕ ਦੇ ਪਿਤਾ ਲਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਕਰ ਦਿੱਤਾ ਗਿਆ। Sad News

ਇਹ ਵੀ ਪੜ੍ਹੋ: Nabha Looted Case: ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਕੇਸ ’ਚ 4 ਹੋਰ ਮੁਲਜ਼ਮ ਗ੍ਰਿਫਤਾਰ

ਇਸ ਮੌਕੇ ਜੱਸੀ ਸੋਹੀਆ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ, ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਅਤੇ ਐਸਜੀਪੀਸੀ ਮੈਬਰ ਸਤਵਿੰਦਰ ਸਿੰਘ ਟੋਹੜਾ ਆਦਿ ਨੇ ਹਾਜ਼ਰੀ ਭਰੀ। ਦੁੱਖ ਦੀ ਇਸ ਘੜੀ ਵਿੱਚ ਪ੍ਰਸ਼ਾਸ਼ਨਿਕ ਅਫਸਰਾਂ ਨਾਲ ਨਾਭਾ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ, ਕਰਮਜੀਤ ਸਿੰਘ ਪ੍ਰਧਾਨ ਆੜਤੀਆ ਐਸੋਸੀਏਸ਼ਨ ਆਦਿ ਸਮੇਤ ਹਲਕਾ ਨਾਭਾ ਦੇ ਆਪ ਆਗੂਆਂ ਨੇ ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। Sad News