ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫਤਾਰ

Vigilance Bureau

(ਕ੍ਰਿਸ਼ਨ ਭੋਲਾ) ਬਰੇਟਾ । ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫ ਆਈ ਆਰ ਨੰ. 29 ਮਿਤੀ 23823 ਨੂੰ ਦਰਜ ਕੀਤੀ ਗਈ ਹੈ ।

ਇਹ ਵੀ ਪੜ੍ਹੋ : ਆਈਏਐਸ ਮਨੀਸ਼ਾ ਰਾਣਾ ਨੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗਿ੍ਰਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।