ਨਾਇਡੂ ਨੇ ਦਿੱਤੀ ਰੇਡੀਓ ਦਿਵਸ ਦੀ ਵਧਾਈ
ਨਵੀਂ ਦਿੱਲੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਦੇਸ਼ ਵਿਚ ਰਾਸ਼ਟਰੀ ਏਕਤਾ, ਸਭਿਆਚਾਰਕ ਚੇਤਨਾ ਅਤੇ ਸਮਾਜਕ ਚੇਤਨਾ ਜਗਾਉਣ ਵਿਚ ਰੇਡੀਓ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਹੈ। ਵਿਸ਼ਵ ਰੇਡੀਓ ਦਿਵਸ ਦੇ ਮੌਕੇ ਇਥੇ ਜਾਰੀ ਇੱਕ ਸੰਦੇਸ਼ ਵਿੱਚ ਸ੍ਰੀ ਨਾਇਡੂ ਨੇ ਕਿਹਾ ਕਿ ਭਾਰਤ ਵਰਗੇ ਸਭਿਆਚਾਰਕ ਅਤੇ ਭਾਸ਼ਾਈ ਵਿਭਿੰਨਤਾ ਵਾਲੇ ਦੇਸ਼ ਵਿੱਚ ਰੇਡੀਓ ਦੀ ਬਹੁਤ ਮਹੱਤਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.