ਨਾਇਡੂ ਵੱਲੋਂ ਤੀਜਾ ਮੋਰਚਾ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼

Naidu, Efforts, Make Third, Front Faster

ਰਾਹੁਲ ਗਾਂਧੀ, ਸ਼ਰਦ ਪਵਾਰ ਤੇ ਫਾਰੂਕ ਅਬਦੁੱਲਾ ਨੂੰ ਮਿਲੇ

ਏਜੰਸੀ, ਨਵੀਂ ਦਿੱਲੀ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਤੇਲੁਗੂ ਦੇਸ਼ਮ ਪਾਰਟੀ (ਤੇਦੇਪਾ) ਦੇ ਸੁਪਰੀਮੋ ਐਨ ਚੰਦਰਬਾਬੂ ਨਾਇਡੂ ਨੇ 2019 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਮੁਕਾਬਲਾ ਕਰਨ ਲਈ ਅਖਿਲ ਭਾਰਤੀ ਗਠਜੋੜ ਬਣਾਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਤਹਿਤ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਸ਼ਰਦ ਪਵਾਰ ਤੇ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨਾਲ ਮੁਲਾਕਾਤ ਕੀਤੀ

ਦੋਵੇਂ ਪਾਰਟੀਆਂ ‘ਚ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਸਬੰਧੀ ਗੱਲਬਾਤ ਦਰਮਿਆਨ ਇਹ ਮੁਲਾਕਾਤ ਹੋਈ ਹੈ ਇਸ ਤੋਂ ਪਹਿਲਾਂ ਨਾਇਡੂ ਨੇ ਰਾਕਾਂਪਾ ਪ੍ਰਧਾਨ ਸ਼ਰਦ ਪਵਾਰ ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨਾਲ ਮੁਲਾਕਾਤ ਕੀਤੀ ਨਾਇਡੂ ਦੀ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਸਬੱਬ ਨਾਲ ਕਾਂਗਰਸ ਆਗੂ ਗੁਲਾਮ ਨਬੀ ਅਜ਼ਾਦ ਨਾਲ ਵੀ ਮੁਲਾਕਾਤ ਹੋਈ ਤੇ ਦੋਵਾਂ ਨੇ ਸਾਰੇ ਗੈਰ-ਭਾਜਪਾਈ ਸਿਆਸੀ ਪਾਰਟੀਆਂ ਨੂੰ ਨਾਲ ਲਿਆਉਣ ਦੀ ਲੋੜ ‘ਤੇ ਗੱਲਬਾਤ ਕੀਤੀ

ਪਿਛਲੇ ਹੀ ਹਫ਼ਤੇ ਨਾਇਡੂ ਨੇ ਕਿਹਾ ਸੀ ਕਿ ‘ਰਾਜਨੀਤਿਕ ਅੜਿੱਕਾ’ ਗੈਰ ਭਾਜਪਾ ਪਾਰਟੀਆਂ ਨੂੰ ਭਾਜਪਾ ਨਾਲ ਮੁਕਾਬਲਾ ਕਰਨ ਲਈ ਤੀਜਾ ਮੋਰਚਾ ਬਣਾਉਣ ਲਈ ਨਾਲ ਆਉਣ ਲਈ ਪ੍ਰਭਾਵਿਤ ਕਰੇਗੀ  ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਤੋਂ ਕੇਂਦਰ ਦੀ ਨਾਂਹ ਤੋਂ ਬਾਅਦ ਇਸ ਸਾਲ ਦੇ ਸ਼ੁਰੂ ‘ਚ ਰਾਜਗ ਤੋਂ ਵੱਖ ਹੋਣ ਵਾਲੇ ਸਾਬਕਾ ਭਾਜਪਾ ਸਹਿਯੋਗੀ ਨਾਇਡੂ ਨੇ 27 ਅਕਤੂਬਰ ਨੂੰ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ, ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ (ਨੇਕਾਂ) ਦੇ ਮੁਖੀ ਫਾਰੂਕ ਅਬਦੁੱਲਾ ਤੇ ਸਾਬਕਾ ਭਾਜਪਾ ਆਗੂ ਯਸ਼ਵੰਤ ਸਿਨਹਾ ਨਾਲ ਮੁਲਾਕਾਤ ਕੀਤੀ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here