ਨਾਇਡੂ ਨੇ ਦਿੱਤੀ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਨਵੀਂ ਦਿੱਲੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਹੈ ਕਿ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਉਨ੍ਹਾਂ ਦਾ ਰਿਣੀ ਹੈ। ਐਤਵਾਰ ਨੂੰ ਇਥੇ ਜਾਰੀ ਇੱਕ ਸੰਦੇਸ਼ ਵਿੱਚ ਨਾਇਡੂ ਨੇ ਕਿਹਾ ਕਿ ਧੰਨਵਾਦੀ ਰਾਸ਼ਟਰ ਹਮੇਸ਼ਾ ਉਨ੍ਹਾਂ ਦੀ ਅਮਰ ਕੁਰਬਾਨੀ ਨੂੰ ਸਤਿਕਾਰ ਨਾਲ ਯਾਦ ਰੱਖੇਗਾ।
ਨਾਇਡੂ ਨੇ ਕਿਹਾ, ‘‘ਮੈਂ ਸੀਆਰਪੀਐਫ ਦੇ ਬਹਾਦਰ ਸੈਨਿਕਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਹੜੇ 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਅੱਤਵਾਦੀਆਂ ਦੁਆਰਾ ਕੀਤੇ ਗਏ ਭਿਆਨਕ ਹਮਲੇ ਵਿੱਚ ਸ਼ਹੀਦ ਹੋਏ ਸਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਸੀ’’।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.