ਨਾਇਡੂ ਨੇ ਦਿੱਤਾ ਅਸਤੀਫ਼ਾ, ਅੱਜ ਭਰਨਗੇ ਉਪ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ

Vankya Naidu, Resigns, Nominations, Vice President Election, Today

ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਅਤੇ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵੈਂਕਈਆ ਨਾਇਡੂ ਅੱਜ 11 ਵਜੇ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ। ਉੱਥੇ ਵਿਰੋਧੀ ਧਿਰ ਦੇ ਉਪ ਰਾਸ਼ਟਰਪਤੀ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਵੀ ਅੱਜ ਆਪਣਾ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ। ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਮੌਜ਼ੂਦਗੀ ਵਿੱਚ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ।

ਦੋ ਸੈਟਾਂ ‘ਚ ਭਰਨਗੇ ਨਾਮਜ਼ਦਗੀ

ਵੈਂਕਈਆ ਨਾਇਡੂ ਵੱਲੋਂ ਨਾਮਜ਼ਦਗੀ ਦੇ ਦੋ ਸੈੱਟ ਦਾਖਲ ਕੀਤੇ ਜਾਣਗੇ। ਪਹਿਲੇ ਸੈੱਟ ਵਿੱਚ ਬਤੌਰ ਪ੍ਰਸਤਾਵਕ (Proposer) ਪੀਐੱਮ ਮੋਦੀ ਅਤੇ ਅਨੁਮੋਦਕ (seconder) ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਦਸਤਖਤ ਹੋਣਗੇ। ਦੂਜੇ ਸੈੱਟ ਵਿੱਚ ਪ੍ਰਸਤਾਵਕ (Proposer) ਵਿੱਤ ਮੰਤਰੀ ਅਰੁਣ ਜੇਤਲੀ ਅਤੇ ਅਨੁਮੋਦਕ (seconder) ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਹੋਣਗੇ।

ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਐੱਮ ਵੈਂਕਈਆ ਨਾਇਡੂ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਾਇਡੂ ਦੇ ਜਿੰਮੇ ਵਸੇਬਾ ਅਤੇ ਸ਼ਹਿਰੀ ਗਰੀਬੀ ਖਾਤਮਾ ਮੰਤਰਾਲਾ, ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੀ ਕਮਾਨ ਸੀ।

ਪੀਐੱਮ ਮੋਦੀ ਨੇ ਬਣਾਇਆ ਸਭ ਤੋਂ ਯੋਗ ਉਮੀਦਵਾਰ

ਭਾਜਪਾ ਪ੍ਰਧਾਨ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਸੰਸਦੀ ਬੋਰਡ ਦੇ ਸਾਰੇ ਮੈਂਬਰਾਂ ਅਤੇ ਸਹਿਯੋਗੀ ਪਾਰਟੀਆਂ ਨਾਲ ਚਰਚਾ ਕਰਨ ਤੋਂ ਬਾਅਦ ਵੈਂਕਈਆ ਨਾਇਡੂ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਗਿਆ। ਪੀਐੱਮ ਮੋਦੀ ਨੇ ਵੀ ਟਵੀਟ ਕਰਕੇ ਨਾਇਡੂ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਦੱਸਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।