ਹਿਮਾਚਲ ਦੇ ਨਾਦੌਨ ’ਚ ਨਾਮ ਚਰਚਾ ’ਚ ਉਮੜੀ ਸਾਧ-ਸੰਗਤ, ਲੋੜਵੰਦ ਪਰਿਵਾਰ ਨੂੰ ਦਿੱਤੀ ਸਿਲਾਈ ਮਸ਼ੀਨ

Saint Dr MSG

ਲੋੜਵੰਦ ਪਰਿਵਾਰ ਨੂੰ ਦਿੱਤੀ ਸਿਲਾਈ ਮਸ਼ੀਨ

(ਸੱਚ ਕਹੂੰ ਨਿਊਜ਼) ਨਾਦੌਨ/ਹਿਮਾਚਲ ਪ੍ਰਦੇਸ਼। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ ਸਾਧ-ਸੰਗਤ ਨੇ ਨਾਦੌਨ ’ਚ ਨਾਮ ਚਰਚਾ ਕੀਤੀ। ਨਾਮ ਚਰਚਾ ਦੀ ਸ਼ੁਰੂਆਤ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਇਲਾਹੀ ਨਾਅਰੇ ਨਾਲ ਕੀਤੀ ਗਈ। ਇਸ ਤੋਂ ਬਾਅਦ ਕਵੀਰਾਜਾਂ ਨੇ ਭਜਨ ਬੋਲੇ।

ਨਾਮ ਚਰਚਾ ਦੌਰਾਨ ਲੋੜਵੰਦ ਪਰਿਵਾਰ ਨੂੰ ਸਿਲਾਈ ਮਸ਼ੀਨ ਦਿੱਤੀ ਗਈ। ਹਿਮਾਚਲ ਪ੍ਰਦੇਸ਼ ਦੇ 45 ਮੈਂਬਰ ਕਮਲ ਠਾਕੁਰ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ ਅੱਜ ਬਲਾਕ ਨਾਦੌਨ ’ਚ ਹੋਈ ਨਾਮ ਚਰਚਾ ਦੌਰਾਨ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 142 ਮਾਨਵਤਾ ਭਲਾਈ ਕਾਰਜਾਂ ਤਹਿਤ ਇੱਕ ਲੋੜਵੰਦ ਭੈਣ ਨੂੰ ਸਿਲਾਈ ਮਸ਼ੀਨ ਦਿੱਤੀ ਗਈ।

ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ