ਯੂਪੀ ਦੇ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਕੱਲ੍ਹ

brnewa

ਸਾਰੀਆਂ ਤਿਆਰੀਆਂ ਮੁਕੰਮਲ, ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀਆਂ

(ਸੱਚ ਕਹੂੰ ਨਿਊਜ਼) ਬਰਨਾਵਾ। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਦਿਵਸ ਸਬੰਧੀ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) ’ਚ ਅੱਜ ਐਤਵਾਰ 3 ਅਪਰੈਲ ਨੂੰ ਉੱਤਰ ਪ੍ਰਦੇਸ਼ ਦੀ ਸਾਧ-ਸੰਗਤ ਪਵਿੱਤਰ ਭੰਡਾਰਾ ਮਨਾ ਰਹੀ ਹੈ ਪਵਿੱਤਰ ਭੰਡਾਰੇ ਦੀ ਨਾਮ ਚਰਚਾ (Name Discussion) ਸਬੰਧੀ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਨਾਮ ਚਰਚਾ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ 2 ਅਪਰੈਲ ਸ਼ਾਮ ਤੋਂ ਹੀ ਸਾਧ-ਸੰਗਤ ਡੇਰੇ ’ਚ ਆਉਣਾ ਸ਼ੁਰੂ ਹੋ ਗਈ ਅਤੇ ਦੇਰ ਸ਼ਾਮ ਤੱਕ ਇਹ ਸਿਲਸਿਲਾ ਜਾਰੀ ਸੀ ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਸਥਾਪਨਾ ਮਹੀਨਾ ਅਪਰੈਲ ਨੂੰ ਸਾਧ-ਸੰਗਤ ਮਾਨਵਤਾ ਭਲਾਈ ਕਾਰਜਾਂ ਨਾਲ ਮਨਾਉਂਦੀ ਹੈ।

ਨਾਮ ਚਰਚਾ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਸੇਵਾਦਾਰਾਂ ਨੇ ਟੈ੍ਰਫਿਕ ਅਤੇ ਲੰਗਰ ਭੋਜਨ ਅਤੇ ਸਵੱਛ ਪਾਣੀ ਦੇ ਬਿਹਤਰੀਨ ਪ੍ਰਬੰਧ ਕੀਤੇ ਹਨ ਨਾਲ ਹੀ ਵੱਖ-ਵੱਖ ਕਮੇਟੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਦੇ ਆਗਮਨ ਦੇ ਮੱਦੇਨਜ਼ਰ ਆਸ਼ਰਮ ਵੱਲ ਜਾਣ ਵਾਲੇ ਸਾਰੇ ਰਸਤਿਆਂ ’ਤੇ ਟੈ੍ਰਫਿਕ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਵੀ ਸੇਵਾਦਾਰ ਆਪਣੀ ਡਿਊਟੀ ਸਬੰਧੀ ਮੁਸਤੈਦ ਹਨ।

ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ ਇਸ ਤੋਂ ਬਾਅਦ ਪੂਜਨੀਕ ਸਾਈਂ ਜੀ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ’ਚ ਰੂਹਾਨੀਅਤ ਦੇ ਇਸ ਸੱਚੇ ਦਰ ਨਾਲ ਜੁੜ ਕੇ ਕਰੋੜਾਂ ਲੋਕਾਂ ਨੇ ਨਸ਼ੇ ਅਤੇ ਬੁਰਾਈਆਂ ਛੱਡੀਆਂ ਅਤੇ ਅੱਜ ਖੁਸ਼ਹਾਲ ਜ਼ਿੰਦਗੀ ਗੁਜਾਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ