ਪਿਡੁਚੇਰੀ, ਏਜੰਸੀ।
ਪਿਡੁਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਾਮੀ ਨੇ ਦੇਸ਼ ‘ਚ ਪੈਟਰੋਲੀਅਮ ਉਤਪਾਦਾਂ ਪੈਟਰੋਲ ਤੇ ਡੀਜਲ ਦੀ ਰੇਟ ਵਧਾਉਣ ਦੀ ਸਖਤ ਨਿੰਦਾ ਕੀਤੀ ਹੈ। ਨਾਰਾਇਣਸਵਾਮੀ ਨੇ ਬੁੱਧਵਾਰ ਰਾਤ ਨੂੰ ਜਾਰੀ ਰਿਪੋਰਟ ‘ਚ ਕਿਹਾ ਕਿ ਸਰਵਜਨਕ ਖੇਤਰ ਦੀ ਤੇਲ ਕੰਪਨੀਆਂ ਨੇ ਪੈਟਰੋਲੀਅਮ ਉਤਪਾਦਾਂ ਦੇ ਰੇਟ ‘ਚ ਵਾਧਾ ਕੀਤਾ ਹੈ ਜਿਸ ਨਾਲ ਜਨਤਾ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ, ਪੈਟਰੋਲੀਅਮ ਉਤਪਾਦਾਂ ਦੇ ਰੇਟਾਂ ‘ਚ ਇੰਨਾ ਜ਼ਿਆਦਾ ਵਾਧਾ ਦੇਸ਼ ਦੇ ਇਤਹਾਸ ‘ਚ ਪਹਿਲਾਂ ਕਦੇ ਵੀ ਨਹੀਂ ਕੀਤਾ। ਨਾਰਾਇਣਸਾਮੀ ਨੇ ਕਿਹਾ ਕਿ ਸੰਯੁਕਤ ਪ੍ਰਗਤੀਸ਼ੀਲ ਗਠਬੰਧਨ ਸਰਕਾਰ ਦੇ ਸਮੇਂ ਖਾੜੀ ਦੇਸ਼ਾਂ ‘ਚ ਯੁੱਧ ਅਤੇ ਅੰਤਰਿਕ ਟਕਰਾਅ ਦੇ ਬਾਵਜੂਦ ਜਨਹਿਤ ਦੇ ਮੱਦੇਨਜ਼ਰ ਪੈਟਰੋਲੀਅਮ ਉਤਪਾਦਾਂ ਦੇ ਰੇਟਾਂ ਨੂੰ ਕੰਟਰੋਲ ‘ਚ ਰੱਖਿਆ ਗਿਆ। ਉਨ੍ਹਾਂ ਨੇ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਵਧਾਏ ਜਾਣ ਦੀ ਸਖਤ ਨਿੰਦਾ ਕੀਤੀ ਅਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।