Drugs Seizure: ਵੱਖ-ਵੱਖ ਮੁਕੱਦਮਿਆਂ ’ਚ ਭਾਰੀ ਮਾਤਰਾਂ ’ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ

Drugs Seizure
Drugs Seizure: ਵੱਖ-ਵੱਖ ਮੁਕੱਦਮਿਆਂ ’ਚ ਭਾਰੀ ਮਾਤਰਾਂ ’ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ

ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ ਹੈ: ਸ਼੍ਰੀਮਤੀ ਨਿਲਾਂਬਰੀ ਜਗਦਲੇ ਡੀ.ਆਈ.ਜੀ ਫਰੀਦਕੋਟ ਰੇਂਜ

Drugs Seizure: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੀਐਮ ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਂਅ ’ਤੇ ਇੱਕ ਯੁੱਧ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾ ਮੁਤਾਬਿਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੀਮਤੀ ਨਿਲਾਂਬਰੀ ਜਗਦਲੇ ਡੀ.ਆਈ.ਜੀ ਫਰੀਦਕੋਟ ਰੇਂਜ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾ ਨੂੰ ਨਸ਼ਟ ਕਰਨ ਉਪਰੰਤ ਕੀਤਾ।

ਇਸ ਮੌਕੇ ਡੀ.ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੇ ਕਿਹਾ ਕਿ ਅੱਜ ਜ਼ਿਲ੍ਹਾ ਅਤੇ ਹਾਈ ਲੈਵਲ ਡਰੱਗ ਡਿਸਪੋਜਲ ਕਮੇਟੀਆ ਵੱਲੋਂ 16 ਕੁਇੰਟਲ ਦੇ ਜਿਆਦਾ ਪੋਸਤ, 03 ਕਿੱਲੋ ਤੋਂ ਜਿਆਦਾ ਹੈਰੋਇਨ, 12 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ, 632 ਨਸ਼ੀਲੇ ਕੈਪਸੂਲ, 9770 ਨਸ਼ੀਲੇ ਟੀਕੇ ਅਤੇ ਨਸ਼ੀਲਾ ਪਾਉਡਰ ਵੀ ਨਸ਼ਟ ਕੀਤਾ ਗਿਆ ਹੈ, ਜੋ 50 ਐਨ.ਡੀ.ਪੀ.ਐਸ ਐਕਟ ਮਾਮਲਿਆਂ ਨਾਲ ਸਬੰਧਿਤ ਹੈ, ਜਿਸ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab MLA FIR: ਪੰਜਾਬ ਦੇ ਵਿਧਾਇਕ ’ਤੇ ਹਰਿਆਣਾ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾਂ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ।

ਨਸ਼ੀਲੀਆਂ ਗੋਲੀਆਂ, 632 ਨਸ਼ੀਲੇ ਕੈਪਸੂਲ, 9770 ਨਸ਼ੀਲੇ ਟੀਕੇ ਅਤੇ ਨਸ਼ੀਲਾ ਪਾਉਡਰ ਕੀਤਾ ਗਿਆ ਨਸ਼ਟ

ਇਸ ਸਬੰਧੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਤੀਜੇ ਜਾਰੀ ਕਰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਮਾਰਚ 2025 ਤੋ ਲੈ ਕੇ ਹੁਣ ਤੱਕ 618 ਮੁਕੱਦਮੇ ਦਰਜ ਕਰਕੇ 948 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 15 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਦ ਸਬੰਧਿਤ ਅਥਾਰਟੀ ਕੋਲੋਂ ਮਨਜੂਰੀ ਹਾਸਿਲ ਕਰਨ ਉਪਰੰਤ ਫਰੀਜ਼ ਕਰਵਾਈ ਗਈ ਹੈ। ਐਸ.ਐਸ.ਪੀ ਫਰੀਦਕੋਟ ਨੇ ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੇ ਨਸ਼ਿਆਂ ਤੋਂ ਦੂਰ ਰਹਿਣ, ਕਿਉਂਕਿ ਨਸ਼ੇ ਦੀ ਆਦਤ ਉਨ੍ਹਾਂ ਦੀ ਜ਼ਿੰਦਗੀ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਪੁਲਿਸ ਪ੍ਰਸ਼ਾਸ਼ਨ ਨਾਲ ਮਿਲ ਕੇ ਕੰਮ ਕਰਨ ਅਤੇ ਕਿਸੇ ਵੀ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਵੀ ਕੀਤੀ। Drugs Seizure