ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਆ ਰਹੇ ਨਰਿੰਦਰ ਮੋਦੀ, 12 ਵਜੇ ਪੁੱਜਣਗੇ ਚੰਡੀਗੜ੍ਹ

Modi

ਪੰਜਾਬ ਅਤੇ ਹਰਿਆਣਾ ਦੇ ਭਾਜਪਾ ਲੀਡਰ ਵੀ ਪੁੱਜਣਗੇ ਮੌਕੇ ‘ਤੇ | Parkash Singh Badal

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 12 ਵਜੇ ਚੰਡੀਗੜ੍ਹ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਸਰਧਾਂਜਲੀ ਦੇਣ ਲਈ ਪੁੱਜ ਰਹੇ ਹਨ ਅਤੇ ਪਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਵੀ ਕਰਨਗੇ। ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਚੰਡੀਗੜ੍ਹ ਵਿੱਚ ਅਲਰਟ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਪ੍ਰਬੰਧ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ। (Parkash Singh Badal)

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਨਰਿੰਦਰ ਮੋਦੀ ਹਵਾਈ ਸਫ਼ਰ ਕਰਦੇ ਹੋਏ ਉੱਤਰਨਗੇ ਤਾਂ ਉਸ ਤੋਂ ਬਾਅਦ ਸੜਕ ਸਫ਼ਰ ਰਾਹੀਂ ਸੈਕਟਰ 28 ਵਿੱਚ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪੁੱਜਣਗੇ, ਜਿਥੇ ਕਿ ਪਰਕਾਸ਼ ਸਿੰਘ ਬਾਦਲ ਦੇ ਮ੍ਰਿਤਕ ਸ਼ਰੀਰ ਨੂੰ ਅੰਤਿਮ ਦਰਸ਼ਨਾ ਲਈ ਰੱਖਿਆ ਗਿਆ ਹੈ। ਨਰਿੰਦਰ ਮੋਦੀ ਦੇ ਇਸ ਦੌਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਇੰਤਜਾਮ ਵੀ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here