ਕੋਰੋਨਾ ਦੇ ਵਧਦੇ ਕਹਿਰ ਸਬੰਧੀ ਨਰਿੰਦਰ ਮੋਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਇਨ੍ਹਾਂ ਦਿਨੀਂ ਕੋਰੋਨਾ ਨੇ ਕਹਿਰ ਵਰ੍ਹਾਇਆ ਹੋਇਆ ਹੈ ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।
ਜਿਸ ‘ਤੇ ਚਿੰਤਾ ਜ਼ਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਨਵੰਬਰ ਮੰਗਲਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਮੀਡੀਆ ਡਿਜ਼ੀਟਲ ਮਾਧਿਅਮ ਰਾਹੀਂ ਹੋਵੇਗੀ। ਪ੍ਰਧਾਨ ਮੰਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਹੋਰ ਨੁਮਾਇੰਦਿਆਂ ਨਾਲ ਕੋਰੋਨਾ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.