ਦੇਸ਼ ਦਾ ਪੈਸਾ ਲੈ ਕੇ ਭੱਜਣ ਵਾਲੇ ਬਾਹਰ, ਕਿਸਾਨ ਜੇਲ੍ਹ ਦੇ ਅੰਦਰ, ਇਹ ਕਿਹੋ ਜਿਹਾ ਨਿਆਂ 

Nation, Farmer, Prison, Justice

ਰਾਹੁਲ ਗਾਂਧੀ ਨੇ ਸਰਕਾਰ ਦੀਆਂ ਨੀਤੀਆਂ ਸਬੰਧੀ ਪੀਐਮ ਮੋਦੀ ‘ਤੇ ਵਿੰਨ੍ਹਿਆ ਨਿਸ਼ਾਨਾ

ਰੀਵਾ | ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ‘ਤੇ ਜੰਮ ਕੇ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਬੈਂਕਾਂ ਦੇ ਕਰੋੜਾਂ ਰੁਪਏ ਲੈ ਕੇ ਵਿਦੇਸ਼ ਭੱਜ ਜਾਣ ਵਾਲੇ ਬਾਹਰ ਹਨ, ਜਦੋਂਕਿ ਦਸ ਤੋਂ ਵੀਹ ਹਜ਼ਾਰ ਦਾ ਕਰਜ਼ਾ ਲੈਣ ਵਾਲੇ ਕਿਸਾਨ ਜੇਲ੍ਹ ‘ਚ, ਇਹ ਕਿਹੋ ਜਿਹਾ ਨਿਆਂ ਹੈ  ਗਾਂਧੀ ਮੱਧ ਪ੍ਰਦੇਸ਼ ਦੇ ਰੀਵਾ ‘ਚ ਕਾਂਗਰਸ ਉਮੀਦਵਾਰ ਸਿਧਾਰਥ ਤਿਵਾੜੀ ਦੀ ਹਮਾਇਤ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਹੁਣ ਅਜਿਹਾ ਨਹੀਂ ਚੱਲੇਗਾ, ਵੱਡੇ ਚੋਰਾਂ ਨੂੰ ਫੜ ਕੇ ਜੇਲ੍ਹ ‘ਚ ਬੰਦ ਕਰਨਾ ਪਵੇਗਾ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਈ ਤਾਂ ਕਿਸਾਨਾਂ, ਨੌਜਵਾਨਾਂ, ਔਰਤਾਂ, ਵਪਾਰੀਆਂ, ਗਰੀਬਾਂ ਸਭ ਦੇ ਨਾਲ ਨਿਆਂ ਹੋਵੇਗਾ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਦੇ ਆਉਣ ‘ਤੇ ਨਿਆਂ ਯੋਜਨਾ ਲਾਗੂ ਕਰਕੇ ਦੇਸ਼ ਦੀ ਅਰਥਵਿਵਸਥਾ ‘ਚ ਸੁਧਾਰ ਕਰਾਂਗੇ   ਗਾਂਧੀ ਨੇ ਕਿਹਾ ਕਿ ਕਾਂਗਰਸ ਸਰਕਾਰ ਇੱਕ ਸਾਲ ‘ਚ 22 ਲੱਖ ਲੋਕਾਂ ਨੂੰ ਰੁਜ਼ਗਾਰ ਦੇਵੇਗੀ ਜਦੋਂÎਕ 10 ਲੱਖ ਲੋਕਾਂ ਨੂੰ ਪਿੰਡ ‘ਚ ਰੁਜ਼ਗਾਰ ਦਿਆਂਗੇ ਨੌਜਵਾਨਾਂ ਨੂੰ ਰੁਜ਼ਗਾਰ ਲਗਾਉਣ ਲਈ ਸਰਕਾਰੀ ਦਫ਼ਤਰ ਤੋਂ ਆਗਿਆ ਨਹੀਂ ਲੈਣੀ ਪਵੇਗੀ ਇਸ ਦੇ ਨਾਲ ਹੀ ਉਨ੍ਹਾਂ ਆਦੀਵਾਸੀਆਂ ਨੂੰ ਉਨ੍ਹਾਂ ਦਾ ਮਾਲਿਕਾਨਾ ਹੱਕ ਦਿਵਾਏ ਜਾਣ ਦੀ ਗੱਲ ਵੀ ਕਹੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।