ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡੇਂਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸਦੇ ਇਲਾਜ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਲਈ ਸਿਹਤ ਵਿਭਾਗ ਵੱਲੋਂ ਹਰ ਸਾਲ 16 ਮਈ ਨੂੰ ‘ਕੌਮੀ ਡੇਂਗੂ ਦਿਵਸ’ ਮਨਾਇਆ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ‘ਰਾਸ਼ਟਰੀ ਡੇਂਗੂ ਦਿਵਸ’ ਦੇ ਮੌਕੇ ਡੇਂਗੂ ਜਾਗਰੂਕਤਾ ਸਬੰਧੀ ਕੀਤੇ ਗਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤਾ। National Dengue Day
ਇਹ ਵੀ ਪੜ੍ਹੋ: Lok Sabha Seat Ludhiana: ਗਠਜੋੜ ਦੀ ਟੁੱਟ ਭੱਜ ਤੇ ਦਲ ਬਦਲੀ ’ਚ ਉਲਝਿਆ ਵੋਟਰ
ਉਨਾਂ ਇਸ ਸਾਲ ਦੀ ਥੀਮ ‘ਡੇਂਗੂ ਦੀ ਰੋਕਥਾਮ , ਸੁਰੱਖਿਅਤ ਕੱਲ੍ਹ ਲਈ ਸਾਡੀ ਜਿੰਮੇਵਾਰੀ’ ਥੀਮ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਡੇਂਗੂ ਵਿਰੋਧੀ ਜਾਗਰੂਕਤਾ ਗਤੀ ਵਿਧੀਆਂ ਵਿੱਚ ਵਧੀਆ ਕੰਮ ਕਰਨ ਵਾਲੇ ਸਿਹਤ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਸਿਵਲ ਸਰਜਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਾਣਕਾਰੀ ਦੀ ਘਾਟ ਹੋਣ ਕਾਰਨ ਹਰ ਸਾਲ ਹਜ਼ਾਰਾਂ ਲੋਕ ਡੇਂਗੂ ਬੁਖਾਰ ਦੀ ਲਪੇਟ ਵਿੱਚ ਆ ਜਾਂਦੇ ਹਨ। ਇਸ ਕਰਕੇ ਡੇਂਗੂ ਪੀੜਤ ਦਾ ਸਮੇਂ ਸਿਰ ਇਲਾਜ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ।
ਡੇਂਗੂ ਦੇ ਲੱਛਣ ਦਿਸਣ ’ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰੋ
ਉਨ੍ਹਾਂ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਇਹ ਏਡੀਜ਼ ਏਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਦੇ ਸਮੇਂ ਹੀ ਕੱਟਦਾ ਹੈ। ਉਹਨਾਂ ਕਿਹਾ ਕਿ ਤੇਜ਼ ਬੁਖਾਰ, ਸਿਰਦਰਦ, ਚਮੜੀ ਤੇ ਲਾਲ ਧੱਬੇ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਆਦਿ ਇਸਦੇ ਮੁੱਖ ਲੱਛਣ ਹੁੰਦੇ ਹਨ ਅਜਿਹੇ ਲੱਛਣ ਦਿਸਣ ਤੇ ਸਾਨੂੰ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। National Dengue Day
ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ ਨੇ ਕਿਹਾ ਕਿ ਡੇਂਗੂ ਪਾਜ਼ਿਟਿਵ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਾ ਦਿੱਤੀ ਜਾਵੇ, ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਦੀ ਗੋਲੀ ਹੀ ਦਿੱਤੀ ਜਾਵੇ, ਸੈਲਾਂ ਦੀ ਗਿਣਤੀ 20 ਹਜਾਰ ਤੋਂ ਘਟਣ ਜਾਂ ਕੋਈ ਬਲੀਡਿੰਗ ਹੋਣ ਦੀ ਸੂਰਤ ਵਿੱਚ ਤੁਰੰਤ ਮਰੀਜ਼ ਨੂੰ ਦਾਖਲ ਕਰਵਾਇਆ ਜਾਵੇ।
ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਲਈ ਵਰਤੋਂ ਇਹ ਤਰੀਕਾ
ਜਿਲ੍ਹਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਡੇਂਗੂ ਤੋਂ ਬਚਣ ਦਾ ਸਭ ਤੋਂ ਅਸਰਦਾਰ ਤਰੀਕਾ ਹੁੰਦਾ ਹੈ। ਉਨ੍ਹਾਂ ਕਿਹਾ ਏਡੀਜ਼ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਪਿਛਲੀ ਟਰੇ, ਟਾਇਰਾਂ, ਬੋਤਲਾਂ, ਕੂਲਰਾਂ, ਗੁਲਦਸਤਿਆਂ ਆਦਿ ਵਿੱਚ ਫੈਲਦੇ ਹਨ, ਇਸ ਲਈ ਇਨ੍ਹਾਂ ਨੂੰ ਘੱਟੋ ਘੱਟ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ। ਇਸ ਮੌਕੇ ਡਾ. ਦੀਪਤੀ, ਡਾ. ਸੰਪਨ, ਬਲਜਿੰਦਰ ਸਿੰਘ,ਗੁਰਦੀਪ ਸਿੰਘ, ਜਸਵਿੰਦਰ ਕੌਰ,ਹਰਭਜਨ ਸਿੰਘ ਜਲੋਵਾਲ,ਇੰਦਰਜੀਤ ਸਿੰਘ, ਮਨਦੀਪ ਕੌਰ, ਦਾਰਪਾਲ, ਸਤਿਆਪਾਲ ਤੋਂ ਇਲਾਵਾ ਸਮੂਹ ਸਿਹਤ ਸੁਪਰਵਾਈਜ਼ਰ, ਕਰਮਚਾਰੀ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।