ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

Punjab Haryana High Court
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਸਵੀਰ।

384 ਬੈਂਚਾਂ ਨੇ ਕੀਤੀ 2.97 ਲੱਖ ਕੇਸਾਂ ਦੀ ਸੁਣਵਾਈ (Punjab Haryana High Court)

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 384 ਬੈਂਚਾਂ ਵਿੱਚ ਲਗਭਗ 2.97 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕਿ੍ਰਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। (Punjab Haryana High Court)

ਇਹ ਵੀ ਪਡ਼੍ਹੋ: ‘ਆਪ’ ਵਿਧਾਇਕ ਨੂੰ ਅੱਠ ਸਾਲਾਂ ਬਾਅਦ ਅਦਾਲਤ ਤੋਂ ਮਿਲੀ ਰਾਹਤ

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸਮਿ੍ਰਤੀ ਧੀਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।