ਸਾਡੇ ਨਾਲ ਸ਼ਾਮਲ

Follow us

13.2 C
Chandigarh
Monday, January 19, 2026
More
    Home Breaking News Legal News: ਫ...

    Legal News: ਫ਼ਰੀਦਕੋਟ ’ਚ ਰਾਸ਼ਟਰੀ ਲੋਕ ਅਦਾਲਤ ਦੌਰਾਨ 11627 ਕੇਸਾਂ ਦਾ ਨਿਪਟਾਰਾ

    Legal News
    Legal News: ਫ਼ਰੀਦਕੋਟ ’ਚ ਰਾਸ਼ਟਰੀ ਲੋਕ ਅਦਾਲਤ ਦੌਰਾਨ 11627 ਕੇਸਾਂ ਦਾ ਨਿਪਟਾਰਾ

    ਅਦਾਲਤ ਦੌਰਾਨ 13325 ’ਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਐਵਾਰਡ ਜਾਰੀ

    Legal News: ਫ਼ਰੀਦਕੋਟ, (ਅਜੈ ਮਨਚੰਦਾ)। ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਲਗਾਈਆਂ ਗਈਆਂ। ਇਸ ਸੰਬੰਧੀ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਮੇਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ ਦਿਨੇਸ਼ ਕੁਮਾਰ ਵਧਵਾ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ ਹੇਠ ਮਿਸ. ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

    ਇਸ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀਆਂ ਅਦਾਲਤਾਂ ’ਚ 10 ਬੈਂਚ, ਸਥਾਈ ਲੋਕ ਅਦਾਲਤ ’ਚ ਇੱਕ ਬੈਂਚ ਅਤੇ ਸਬ-ਡਿਵੀਜ਼ਨ ਜੈਤੋ ਵਿਖੇ 2 ਬੈਂਚ ਬਣਾਏ ਗਏ, ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ। ਇਸ ਲੋਕ ਅਦਾਲਤ ਵਿੱਚ ਕੁੱਲ 13325 ਕੇਸਾਂ ਵਿੱਚੋਂ 11627 ਕੇਸਾਂ ਦਾ ਨਿਪਟਾਰਾ ਕਰਕੇ 9,24,50,979 ਦੇ ਐਵਾਰਡ ਪਾਸ ਕੀਤੇ ਗਏ। ਪ੍ਰੀ-ਲਿਟੀਗੇਸ਼ਨ ਸਟੇਜ਼ ਦੇ 11839 ਕੇਸਾਂ ਵਿੱਚੋਂ 10990 ਕੇਸਾਂ ਦਾ ਨਿਪਟਾਰਾ ਕਰਕੇ 8,769,961 ਦੇ ਐਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਗਿਆ, ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਰਿਕਵਰੀ ਦੇ ਕੇਸ, ਟ੍ਰੈਫ਼ਿਕ ਚਲਾਨ, ਘਰੇਲੂ ਝਗੜੇ ਅਤੇ ਪ੍ਰੀ-ਲਿਟੀਗੇਟਿਵ ਕੇਸ।

    ਇਹ ਵੀ ਪੜ੍ਹੋ: Imd Alert: ਸਤੰਬਰ ’ਚ ਫਿਰ ਵਾਪਸ ਆਵੇਗਾ ਬਰਸਾਤੀ ਮੌਸਮ, ਕਈ ਸੂਬਿਆਂ ’ਚ ਅਲਰਟ ਜਾਰੀ

    ਇਸ ਮੌਕੇ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਅਦਾਲਤ ਵਿੱਚ ਹੋਏ ਫ਼ੈਸਲਿਆਂ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਇਹ ਫ਼ੈਸਲੇ ਡਿਕਰੀ ਦੇ ਸਮਾਨ ਮੰਨੇ ਜਾਂਦੇ ਹਨ। ਇਹ ਫ਼ੈਸਲੇ ਧਿਰਾਂ ਲਈ ਤਸੱਲੀਬਖ਼ਸ਼ ਹੁੰਦੇ ਹਨ ਅਤੇ ਉਨ੍ਹਾਂ ਨੂੰ ਲੰਬੀ ਮੁਕੱਦਮੇਬਾਜ਼ੀ ਅਤੇ ਮਾਨਸਿਕ ਪਰੇਸ਼ਾਨੀਆਂ ਤੋਂ ਮੁਕਤੀ ਮਿਲਦੀ ਹੈ। ਉਨ੍ਹਾਂ ਨੇ ਮਿਡੀਏਸ਼ਨ ਸੈਂਟਰ ਬਾਰੇ ਵੀ ਜਾਣਕਾਰੀ ਦਿੱਤੀ ਕਿ ਜਿਹੜੇ ਲੋਕ ਅਦਾਲਤ ਵਿੱਚ ਕੇਸ ਨਹੀਂ ਕਰ ਸਕਦੇ, ਉਹ ਮਿਡੀਏਸ਼ਨ ਸੈਂਟਰ ਵਿੱਚ ਅਰਜ਼ੀ ਦੇ ਕੇ ਆਪਣੇ ਝਗੜੇ ਆਪਸੀ ਰਾਜ਼ੀਨਾਮੇ ਨਾਲ ਸੁਲਝਾ ਸਕਦੇ ਹਨ। ਮਿਡੀਏਸ਼ਨ ਰਾਹੀਂ ਹੋਏ ਫ਼ੈਸਲੇ ਧਿਰਾਂ ਵਿੱਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੇ ਹਨ। Legal News

    ਲੋਕ ਅਦਾਲਤ ਰਾਹੀਂ ਸਸਤਾ ਤੇ ਛੇਤੀ ਨਿਆਂ: ਸੀ. ਜੇ. ਐਮ. ਮਿਸ ਗੁਰਪ੍ਰੀਤ ਕੌਰ

    ਇਸ ਮੌਕੇ ਮਾਨਯੋਗ ਸੀ. ਜੇ. ਐਮ. ਮਿਸ ਗੁਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੰਤ ’ਚ ਜੱਜ ਸਾਹਿਬਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਨੇਹਾ ਦਿੱਤਾ ਕਿ – “ਝਗੜੇ ਮੁਕਾਉ, ਪਿਆਰ ਵਧਾਉ – ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।”