ਕੌਮੀ ਪ੍ਰੈਸ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਨੇ ਪੱਤਰਕਾਰਾਂ ਦੀਆਂ ਸਮੱਸਿਆਵਾਂ ‘ਤੇ ਕੀਤਾ ਵਿਚਾਰ

ਅਮਲੋਹ: ਸੂਬਾ ਮੀਤ ਪ੍ਰਧਾਨ ਭੂਸ਼ਨ ਸੂਦ, ਅਨਿਲ ਲੁਟਾਵਾ, ਜੋਗਿੰਦਰਪਾਲ ਫੈਜੂਲਾਪੁਰੀਆਂ ਅਤੇ ਹੋਰ ਕੌਮੀ ਪ੍ਰੈਸ ਦਿਵਸ ਮੌਕੇ ‘ਕੇਕ’ ਕੱਟਦੇ ਹੋਏ। ਤਸਵੀਰ : ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। ਪੰਜਾਬ ਅਤੇ ਚੰਡੀਗੜ੍ਹ ਜਨਰਲਿਸਟ ਯੂਨੀਅਨ ਵਲੋਂ ਪ੍ਰੈਸ ਕਲੱਬ ਅਤੇ ਯੂਨੀਅਨ ਦੇ ਅਮਲੋਹ ਯੂਨਿਟ ਦੇ ਸਹਿਯੋਗ ਨਾਲ ਕੌਮੀ ਪ੍ਰੈਸ ਦਿਵਸ ਮੌਕੇ ਇਕ ਸਮਾਗਮ ਪੰਜਾਬ ਅਤੇ ਚੰਡੀਗੜ੍ਹ ਜਨਰਲਿਸਟ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ’ਚ ਕੀਤਾ ਗਿਆ, (National Press Day) ਜਿਸ ’ਚ ਪ੍ਰੈਸ ਕਲੱਬ ਦੇ ਐਕਟਿੰਗ ਪ੍ਰਧਾਨ ਅਨਿਲ ਲੁਟਾਵਾ, ਅਮਲੋਹ ਬਲਾਕ ਦੇ ਪ੍ਰਧਾਨ ਜੋਗਿੰਦਰਪਾਲ ਫੈਜੂਲਾਪੁਰੀਆ, ਸਰਪਰਸਤ ਰਾਮ ਸਰਨ ਸੂਦ ਅਤੇ ਸ਼ਾਸਤਰੀ ਗੁਰੂ ਦੱਤ ਸ਼ਰਮਾ ਨੇ ਵਿਸੇਸ਼ ਤੌਰ ‘ਤੇ ਸਿਰਕਤ ਕੀਤੀ।

ਅਮਲੋਹ: ਕੌਮੀ ਪ੍ਰੈਸ ਦਿਵਸ ਮੌਕੇ ਪ੍ਰੋਗਰਾਮ ਵਿਚ ਸ਼ਾਮਲ ਸੂਬਾ ਮੀਤ ਪ੍ਰਧਾਨ ਭੂਸ਼ਨ ਸੂਦ, ਅਨਿਲ ਲੁਟਾਵਾ, ਜੋਗਿੰਦਰਪਾਲ ਫੈਜੂਲਾਪੁਰੀਆ ਅਤੇ ਹੋਰ। ਤਸਵੀਰ : ਅਨਿਲ ਲੁਟਾਵਾ

ਇਸ ਮੌਕੇ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਮੁਸਕਲਾਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਦਲੇਰੀ ਨਾਲ ਸਮਾਜਿਕ ਜਿੰਮੇਵਾਰੀ ਨਿਭਾਉਂਣ ਦਾ ਸੱਦਾ ਦਿਤਾ ਗਿਆ। (National Press Day) ਇਸ ਮੌਕੇ ਪੰਜਾਬ ਅਤੇ ਕੇਦਰ ਸਰਕਾਰ ਨੂੰ ਪ੍ਰਸਾਸ਼ਨ ਰਾਹੀਂ ਮੰਗ ਪੱਤਰ ਵੀ ਦੇਣ ਦਾ ਫ਼ੈਸਲਾ ਲਿਆ ਗਿਆ। ਪ੍ਰੋਗਰਾਮ ਵਿਚ ਪੱਤਰਕਾਰ ਗੁਰਚਰਨ ਸਿੰਘ ਜੰਜੂਆਂ, ਸਵਰਨਜੀਤ ਸਿੰਘ ਸੇਠੀ, ਨਾਹਰ ਸਿੰਘ ਰੰਗੀਲਾ, ਜਗਦੀਪ ਸਿੰਘ ਮਾਨਗੜ੍ਹ, ਰਿੱਸੂ ਡੱਲਾ, ਰਿਸੂ ਗੋਇਲ, ਕੇਵਲ ਸਿੰਘ, ਜਗਮੀਤ ਸਿੰਘ ਅਤੇ ਡਾ. ਹਿਮਾਂਸੂ ਸੂਦ ਆਦਿ ਨੇ ਵੀ ਵਿਚਾਰ ਪੇਸ਼ ਕੀਤੇ। ਬਾਅਦ ਵਿਚ ‘ਕੇਕ’ ਕੱਟ ਕੇ ਖੁਸ਼ੀ ਮਨਾਈ ਗਈ ਅਤੇ ਇਕ ਦੂਸਰੇ ਨੂੰ ਇਸ ਦਿਹਾੜੇ ‘ਤੇ ਤੋਹਫ਼ੇ ਵੀ ਦਿੱਤੇ ਗਏ।