ਖ਼ਾਲਸਾ ਕਾਲਜ ਪਟਿਆਲਾ ਵਿਖੇ ‘ਮਨੁੱਖੀ ਅਧਿਕਾਰ’ ਵਿਸ਼ੇ ਤੇ ਕਰਵਾਇਆ ਰਾਸ਼ਟਰੀ ਸੈਮੀਨਾਰ
(ਸੱਚ ਕਹੂੰ ਨਿਊਜ) ਪਟਿਆਲਾ। ਖ਼ਾਲਸਾ ਕਾਲਜ ਪਟਿਆਲਾ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ‘ਭਾਰਤ ਵਿਚ ਮਨੁੱਖੀ ਅਧਿਕਾਰ: ਸੰਭਾਵਨਾਵਾਂ ਅਤੇ ਚਣੋਤੀਆਂ’ ਵਿਸ਼ੇ ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਸਕੱਤਰ ਕਾਲਜ ਗਵਰਨਿੰਗ ਬਾਡੀ ਨੇ ਬਤੌਰ ਮੁੱਖ ਮਹਿਮਾਨ ਅਤੇ ਸਤਵਿੰਦਰ ਸਿੰਘ ਟੋਹੜਾ ਅੰਤਿ੍ਰੰਗ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਸੈਮੀਨਾਰ ਵਿਚ ਡਾ. ਇੰਦਰਜੀਤ ਸਿੰਘ ਸੇਠੀ, ਡਾਇਰੈਕਟਰ ਰਿਸਰਚ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਰਗੜ੍ਹ, ਡਾ. ਸਤਨਾਮ ਸਿੰਘ ਦਿਓਲ ਮੁਖੀ, ਰਾਜਨੀਤੀ ਵਿਗਿਆਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਇੰਦਰਜੀਤ ਸਿੰਘ ਅਸਿਸਟੈਂਟ ਪ੍ਰੋਫੈਸਰ ਏ.ਐਸ. ਕਾਲਜ ਖੰਨਾ ਨੇ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ।
ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜੌਕੇ ਸਮੇਂ ਵਿਚ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਹੀ ਵਿਦਿਆਰਥੀਆਂ ਨੂੰ ਭੱਵਿਖ ਦੇ ਜਿੰਮੇਵਾਰ ਨਾਗਰਿਕ ਬਣਾਉਣ ਵਿਚ ਸਹਾਈ ਹੋਣਗੇ। ਸੁਰਜੀਤ ਸਿੰਘ ਰੱਖੜਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਮਨੁੱਖੀ ਅਧਿਕਾਰਾਂ ਦੀ ਅਹਿਮੀਅਤ ਤੇ ਜੋਰ ਦਿੰਦੇ ਹੋਏ ਕਿਹਾ ਕਿ ਅਧਿਕਾਰ ਅਤੇ ਕਰੱਤਵ ਇਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਅਧਿਕਾਰਾਂ ਨੂੰ ਮਾਨਣ ਲਈ ਸਾਨੂੰ ਆਪਣੇ ਕਰਤਵਾਂ ਦੀ ਪਾਲਣਾ ਕਰਨੀ ਪਵੇਗੀ।
ਡਾ. ਇੰਦਰਜੀਤ ਸਿੰਘ ਸੇਠੀ ਨੇ ਬਤੌਰ ਮੁੱਖ ਵਕਤਾ ਬੋਲਦੇ ਹੋਏ ਕਿਹਾ ਕਿ ਮਨੁੱਖੀ ਅਧਿਕਾਰ ਉਹ ਅਧਿਕਾਰ ਹਨ ਜਿਨ੍ਹਾਂ ਨੂੰ ਸਿਰਫ ਆਤਮਿਕ ਚੇਤਨਾ ਨਾਲ ਹੀ ਮਾਣਿਆ ਜਾਂ ਬਚਾਇਆ ਜਾ ਸਕਦਾ ਹੈ ਅਤੇ ਮਨੁੱਖੀ ਅਧਿਕਾਰਾਂ ਨੂੰ ਸਹੀ ਰੂਪ ਵਿਚ ਲਾਗੂ ਕਰਨ ਲਈ ਸਮਾਜਿਕ ਜਾਗਰੂਕਤਾ ਸਮੇਂ ਦੀ ਲੋੜ ਹੈ। ਇਸ ਮੌਕੇ ਡਾ. ਸਤਨਾਮ ਸਿੰਘ ਦਿਓਲ ਨੇ ਜੋਰ ਦੇ ਕੇ ਕਿਹਾ ਕਿ ਸਮਾਜਿਕ ਨੈਤਿਕਤਾ ਅਤੇ ਵਿਅਕਤੀਗਤ ਜਿੰਮੇਵਾਰੀ ਰਾਹੀਂ ਹੀ ਮਨੁੱਖੀ ਅਧਿਕਾਰਾਂ ਨੂੰ ਮਾਣਿਆ ਜਾ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ