ਕਾਤਲਾਂ ‘ਤੇ 10 ਲੱਖ ਦੇ ਇਨਾਮ ਦਾ ਐਲਾਨ
ਚੰਡੀਗੜ੍ਹ (ਏਜੰਸੀ)। ਕੇਂਦਰੀ ਜਾਂਚ ਬਿਊਰੋ ਨੇ ਕੌਮੀ ਨਿਸ਼ਾਨੇਬਾਜ਼ ਐਡਵੋਕੇਟ ਸੁਖ ਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਾਤਲਾਂ *ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਕਾਤਲਾਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ ਨਾਲ ਸੀਬੀਆਈ ਉਸ ਦੀ ਪਛਾਣ ਵੀ ਗੁਪਤ ਰੱਖੇਗੀ। ਚੰਡੀਗੜ੍ਹ ਦੇ ਇਸ ਹਾਈ ਪ੍ਰੋਫਾਈਲ ਕਤਲ ਕਾਂਡ ਵਿੱਚ ਚੰਡੀਗੜ੍ਹ ਪੁਲਿਸ ਅਤੇ ਉਸ ਦੀ ਵਿਸ਼ੇਸ਼ ਜਾਂਚ ਟੀਮ ਦੇ ਨਾਕਾਮ ਰਹਿਣ ਮਗਰੋਂ ਇਹ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਹੈ।
20 ਸਤੰਬਰ 2015 ਦੀ ਰਾਤ ਨੂੰ ਨੈਸ਼ਨਲ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੀ ਲਾਸ਼ ਸੈਕਟਰ 27 ਸਥਿਤ ਨੇਬਰਹੁੱਡ ਪਾਰਕ ਨੇੜਿਓਂ ਮਿਲੀ ਸੀ। ਸੁਖਮਨਪ੍ਰੀਤ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ। ਮਾਮਲੇ ਨੂੰ ਪੰਜ ਸਾਲ ਬੀਤਣ ਦੇ ਬਾਵਜੂਦ ਵੀ ਚੰਡੀਗੜ੍ਹ ਪੁਲਿਸ ਕਾਤਲਾਂ ਦਾ ਸੁਰਾਗ ਨਹੀਂ ਲਗਾ ਸਕੀ। ਸਿੱਪੀ ਦੇ ਕਤਲ ਤੋਂ ਬਾਅਦ ਸਭ ਤੋਂ ਪਹਿਲਾਂ ਯੂਟੀ ਪੁਲਿਸ ਵੱਲੋਂ ਐਸਆਈਟੀ ਬਣਾਈ ਗਈ ਸੀ, ਜਿਸ ਨੇ ਜਾਂਚ ਸ਼ੁਰੂ ਕੀਤੀ ਸੀ। ਐਸਆਈਟੀ ਜਾਂਚ ਵਿੱਚ ਅਸਫਲ ਸਾਬਤ ਹੋਈ। ਇਸ ਤੋਂ ਬਾਅਦ ਕੇਸ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ