ਪੂਰਾ ਘਰ ਔਰਤ ਦੀ ਤੰਦਰੁਸਤੀ ਤੇ ਨਿਰਭਰ ਕਰਦਾ ਹੈ, ਤੰਦਰੁਸਤੀ ਹੀ ਅਸਲ ਜੀਵਨ- ਡਾ. ਨਿਸ਼ੀ ਗਰਗ | Health Seminar
Health Seminar: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨੈਸ਼ਨਲ ਯੂਥ ਕਲੱਬ ਫਰੀਦਕੋਟ ਵੱਲੋਂ ਸਥਾਨਕ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਮਹਿਲਾਵਾਂ ਦੀ ਸਿਹਤ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਨਿਸ਼ੀ ਗਰਗ ਐਮ.ਡੀ ਗਾਇਨੀ ਨੇ ਸ਼ਿਰਕਤ ਕੀਤੀ। ਸੈਮੀਨਾਰ ਦਾ ਉਦਘਾਟਨ ਪ੍ਰਿੰਸੀਪਲ ਡਾ. ਰਜੇਸ਼ ਮੋਹਨ ਤੇ ਡਾ. ਨਿਸ਼ੀ ਗਰਗ ਨੇ ਸਾਂਝੇ ਤੌਰ ’ਤੇ ਕੀਤਾ। ਇਸ ਸੈਮੀਨਾਰ ਵਿੱਚ ਮਹਿਲਾਵਾਂ ਦੀਆਂ ਅਜੌਕੇ ਦੌਰ ਵਿੱਚ ਮਾਨਸਿਕ, ਸਰੀਰਕ ਤੇ ਸਮਾਜਿਕ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ. ਨਿਸ਼ੀ ਗਰਗ ਨੇ ਕਿਹਾ ਕਿ ਅੱਜ ਦੀ ਭੱਜ ਦੌੜ ਦੀ ਜਿੰਦਗੀ ਵਿੱਚ ਅਰੌਤਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦਾ ਹੱਲ ਸਾਡੀਆ ਰੋਜ਼ਾਨਾਂ ਦੀਆਂ ਆਦਤਾਂ ਵਿੱਚ ਸੁਧਾਰ ਕਰਕੇ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਤੰਦਰੁਸਤ ਜੀਵਨ ਹੀ ਅਸਲ ਜੀਵਨ ਹੈ ਹਰ ਔਰਤ ਨੂੰ ਆਪਣੇ-ਆਪ ਨੂੰ ਤੰਦਰੁਸਤ ਰਹਿਣ ਲਈ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਔਰਤਾਂ ਆਪਣੀ ਭੱਜਦੌੜ ਭਰੀ ਜ਼ਿੰਦਗੀ ਵਿੱਚ ਕਈ ਵਾਰ ਆਪਣੀ ਸਿਹਤ ਦਾ ਧਿਆਨ ਨਹੀਂ ਰੱਖ ਪਾਉਂਦੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਪੂਰਾ ਪਰਿਵਾਰ ਪ੍ਰਭਾਵਿਤ ਹੁੰਦਾ ਹੈ। ਅੱਜ ਦੀ ਖਰਾਬ ਜੀਵਨ ਸ਼ੈਲੀ ਕਾਰਨ ਜਿੱਥੇ ਅਰੌਤਾਂ ਦੀ ਰੋਜ਼ਾਨਾ ਦੀ ਰੁਟੀਨ ਵਿਗੜ ਰਹੀ ਹੈ, ਉੱਥੇ ਸਰੀਰ ’ਚ ਕਈ ਬਦਲਾਅ ਵੀ ਦੇਖਣ ਨੂੰ ਮਿਲ ਰਹੇ ਹਨ। ਖਰਾਬ ਜੀਵਨ ਸ਼ੈਲੀ ਕਾਰਨ ਔਰਤਾਂ ਦੇ ਹਾਰਮੋਨਸ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਸਹੀ ਸਮੇਂ ’ਤੇ ਖਾਣਾ ਨਾ ਖਾਣ ਅਤੇ ਨੀਂਦ ਨਾ ਆਉਣ ਨਾਲ ਹਾਰਮੋਨ ਦਾ ਸੰਤੁਲਨ ਵਿਗੜ ਸਕਦਾ ਹੈ।

ਇਹ ਵੀ ਪੜ੍ਹੋ: BJP Punjab: ਬੀਜੇਪੀ ਨੇ ਪੰਜਾਬ ’ਚ 2027 ਮਿਸ਼ਨ ਵਿੱਢਿਆ, ਰਾਜਪੁਰਾ ’ਚ ਕੀਤੀ ‘ਕਿਸਾਨ ਮਜ਼ਦੂਰ ਫਤਿਹ ਰੈਲੀ’
ਉਹਨਾਂ ਕਿਹਾ ਕਿ ਅਜਿਹੇ ’ਚ ਜੇਕਰ ਤੁਸੀਂ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਧਿਆਨ ਨਹੀਂ ਰੱਖਦੇ ਤਾਂ ਤੁਸੀਂ ਕਈ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਸਕਦੇ ਹੋ। ਬਦਲਦੀ ਜੀਵਨ ਸ਼ੈਲੀ ਅਤੇ ਬਜਾਰੀ ਭੋਜਨ ਕਾਰਨ ਔਰਤਾਂ ਮੋਟਾਪੇ ਦਾ ਸ਼ਿਕਾਰ ਹੋ ਰਹੀਆਂ ਹਨ। ਡਾ: ਨਿਸ਼ੀ ਗਰਗ ਨੇ ਕਿਹਾ ਕਿ ਫਾਸਟ ਫੂਡ, ਜੰਕ ਫੂਡ ਅਤੇ ਤਲੇ ਹੋਏ ਭੋਜਨ ਖਾਣ ਨਾਲ ਅਨੇਕਾਂ ਬਿਮਾਰੀਆਂ ਦਾ ਸਾਹਮਣਾ ਕਰ ਰਹੀਆਂ ਹਨ। ਅੱਜ ਦੀਆਂ ਅਰੌਤਾਂ ਵਰਕਆਊਟ ਦੀ ਕਮੀ ਕਾਰਨ ਔਰਤਾਂ ’ਚ ਮੋਟਾਪੇ ਦੀ ਸਮੱਸਿਆ ਦਿਨੋ-ਦਿਨ ਵਧਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸ਼ੂਗਰ, ਬੀਪੀ ਅਤੇ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੱਧ ਰਿਹਾ ਹੈ।
ਉਹਨਾਂ ਕਿਹਾ ਕਿ ਪੂਰਾ ਘਰ ਔਰਤ ਦੀ ਤੰਦਰੁਸਤੀ ਤੇ ਨਿਰਭਰ ਕਰਦਾ ਹੈ ਇਸ ਲਈ ਔਰਤ ਨੂੰ ਤੰਦਰੁਸਤ ਰਹਿਣ ਲਈ ਖੁਦ ਉਪਰਾਲੇ ਕਰਨੇ ਪੈਣਗੇ । ਇਸ ਮੌਕੇ ਪ੍ਰਿੰਸੀਪਲ ਡਾ. ਰਜੇਸ਼ ਮੋਹਨ ਤੇ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ਼, ਡਾ. ਬਲਜੀਤ ਸ਼ਰਮਾਂ,ਪ੍ਰਿੰਸੀਪਲ ਸ਼ੁਰੇਸ਼ ਅਰੋੜਾ, ਡਾ. ਸੰਜੀਵ ਸੇਠੀ, ਮੰਜੂ ਬਾਲਾ ਅਰੋੜਾ ਅਤੇ ਕਲੱਬ ਦੇ ਮੈਂਬਰ ਕਾਲਜ ਸਟਾਫ ਆਦਿ ਸੈਮੀਨਾਰ ਵਿੱਚ ਹਾਜ਼ਰ ਸਨ। Health Seminar