ਹਰਿਆਣਾ ’ਚ ਖੋਲੇ ਜਾਣਗੇ ‘ਨੇਚਰ ਐਂਡ ਟ੍ਰੈਫਿਕ ਇੰਟਰਪ੍ਰੀਟੇਸ਼ਨ ਸੈਂਟਰ’
ਚੰਡੀਗੜ੍ਹ। ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਦੇ ਨੌਜਵਾਨਾਂ ਨੂੰ ‘ਟ੍ਰੈਫਿਕ ਅਤੇ ਕੁਦਰਤ’ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੁਦਰਤ ਅਤੇ ਟ੍ਰੈਫਿਕ ਵਿਆਖਿਆ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਦਿੰਦਿਆਂ, ਉੱਚ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਡਾਇਰੈਕਟਰ ਜਨਰਲ ਦੀ ਤਰਫੋਂ, ਰਾਜ ਦੇ ਸਮੂਹ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਪਿ੍ਰੰਸੀਪਲਾਂ ਨੂੰ ਆਪਣੇ-ਆਪਣੇ ਕਾਲਜਾਂ ਵਿੱਚ ‘ਕੁਦਰਤ ਅਤੇ ਟ੍ਰੈਫਿਕ ਇੰਟਰਪਰੀਟੇਸ਼ਨ ਸੈਂਟਰ’ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਨ੍ਹਾਂ ਸੈਂਟਰਾਂ ਵਿਚ ਕਾਲਜ ਦੇ ਸਾਰੇ ਨੌਜਵਾਨਾਂ ਨੂੰ ਰਜਿਸਟਰ ਕਰਨਾ ਲਾਜ਼ਮੀ ਹੋਵੇਗਾ ਅਤੇ ਇਕ ਸਹਾਇਕ ਪ੍ਰੋਫੈਸਰ ਜਾਂ ਐਸੋਸੀਏਟ ਪ੍ਰੋਫੈਸਰ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨਾ ਪਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.